ਜ਼ਿਲਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ

Spread Information

ਜ਼ਿਲਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ


ਪਰਦੀਪ ਕਸਬਾ,ਸੰਗਰੂਰ, 18 ਜਨਵਰੀ:2022
ਸੰਗਰੂਰ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਜ਼ਿਲੇ ਦੇ 2 ਵਿਧਾਨ ਸਭਾ ਹਲਕਿਆਂ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਅਮਲੇ ਦੀ ਤਾਇਨਾਤੀ ਲਈ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਵੱਲੋਂ ਪਹਿਲੀ ਰੈਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਈ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪ੍ਰਕਿਰਿਆ ਦੌਰਾਨ ਜ਼ਿਲਾ ਚੋਣ ਅਫ਼ਸਰ ਨੇ ਚੋਣ ਕਾਰਜਾਂ ਵਿੱਚ ਜੁਟੇ  ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਆਪਸੀ ਤਾਲਮੇਲ ਤੇ ਪ੍ਰਤੀਬੱਧਤਾ ਨਾਲ ਨੇਪਰੇ ਚੜਾਉਣ ਦੀ ਹਦਾਇਤ ਕੀਤੀ। ਉਨਾਂ ਦੱਸਿਆ ਕਿ ਸਮੂਹ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ 22 ਜਨਵਰੀ ਨੂੰ ਸਮੂਹ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਜਾ ਰਹੀ ਹੈ ਜਿਸ ਵਿੱਚ ਚੋਣ ਅਮਲ ਨੂੰ ਨਿਰਪੱਖਤਾ ਅਤੇ ਅਨੁਸਾਸ਼ਨ ਨਾਲ ਨੇਪਰੇ ਚੜਾਉਣ ਲਈ ਹਦਾਇਤਾਂ, ਨਿਯਮਾਂ  ਵਿਸਤਿ੍ਰਤ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲਾ ਸੂਚਨਾ ਅਫ਼ਸਰ ਸ਼੍ਰੀ ਵਿਸ਼ਾਲ ਮਨੋਚਾ ਤੇ ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਵੀ ਮੌਜੂਦ ਸਨ।     


Spread Information

Leave a Comment

Your email address will not be published. Required fields are marked *

error: Content is protected !!
Scroll to Top