Deprecated: Optional parameter $options declared before required parameter $ad is implicitly treated as a required parameter in /home4/barnanrt/panjabtoday.com/wp-content/plugins/advanced-ads/classes/display-conditions.php on line 208

Notice: Function _load_textdomain_just_in_time was called incorrectly. Translation loading for the newspaperss domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਰਾਤ ਦੇ ਸਮੇ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਟਲ/ਢਾਬੇ ਨਿਸ਼ਚਿਤ ਸਮੇਂ ਤੱਕ ਹੀ ਖੁੱਲ੍ਹੇ ਰਹਿਣ - PANJAB TODAY

PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ ਲੁਧਿਆਣਾ

ਰਾਤ ਦੇ ਸਮੇ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਟਲ/ਢਾਬੇ ਨਿਸ਼ਚਿਤ ਸਮੇਂ ਤੱਕ ਹੀ ਖੁੱਲ੍ਹੇ ਰਹਿਣ

Advertisement
Spread Information

ਰਾਤ ਦੇ ਸਮੇ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਟਲ/ਢਾਬੇ ਨਿਸ਼ਚਿਤ ਸਮੇਂ ਤੱਕ ਹੀ ਖੁੱਲ੍ਹੇ ਰਹਿਣ
-ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ


ਦਵਿੰਦਰ ਡੀ.ਕੇ,ਲੁਧਿਆਣਾ, 20 ਜਨਵਰੀ 2022

ਡਿਪਟੀ ਕਮਿਸ਼ਨਰ ਪੁਲਿਸ, ਇੰਨਵੈਸਟੀਗੇਸ਼ਨ, (ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ), ਲੁਧਿਆਣਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਹੋਟਲ, ਰੈਸਟੋਰੈਂਟ/ਢਾਬੇ, ਸ਼ਰਾਬ ਦੀਆ ਦੁਕਾਨਾ ਆਦਿ ਖੁਲੇ ਰਹਿੰਦੇ ਹਨ ਅਤੇ ਸਮਾਜ ਵਿਰੋਧੀ ਅਨਸਰਾ ਵੱਲੋ ਗੈਰ ਕਾਨੂੰਨੀ ਧੰਦੇ ਕੀਤੇ ਜਾਦੇ ਹਨ, ਕਈ ਵਾਰੀ ਸਰਾਰਤੀ ਅਨਸਰਾਂ ਵਲੋੋ ਇਨ੍ਹਾਂ ਹੋਟਲਾਂ/ਢਾਬਿਆਂ, ਸ਼ਰਾਬ ਦੀਆ ਦੁਕਾਨਾ ਤੇ ਹੁਲੜਬਾਜੀ ਕੀਤੀ ਜਾਦੀ ਹੈ। ਜਿਸ ਨਾਲ ਆਮ ਜਨਤਾ ਵਿਚ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਵੀ ਠੇਸ ਪਹੁੰਚਦੀ ਹੈ। ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੀਆ ਦੁਕਾਨਾ ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਕਦਮ ਚੁੱਕਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਸਮੇ ਹੋਟਲ, ਰੈਸਟੋਰੈਂਟ/ਢਾਬੇ 11:30 ਪੀ.ਐਮ ਅਤੇ ਸ਼ਰਾਬ ਦੀਆ ਦੁਕਾਨਾ ਰਾਤ 11:00 ਪੀ.ਐਮ ਤੋ ਬਾਅਦ ਖੁਲੇ ਰਹਿਣ ਤੇ ਪਬਲਿਕ ਹਿੱਤ ਵਿਚ ਪਾਬੰਦੀ ਲਗਾਈ ਹੈ।

ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਆਮ ਪਬਲਿਕ ਵੱਲੋ ਲਾਈਵ ਸ਼ੋਅ ਕਰਵਾਏ ਜਾਦੇ ਹਨ। ਇੰਨ੍ਹਾਂ ਲਾਈਵ ਸ਼ੋਆ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾ ਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ਿਆ ਆਦਿ ਦਾ ਪ੍ਰਚਾਰ ਕੀਤਾ ਜਾਂਦਾ ਹੈ ਜਿਸ ਕਾਰਨ ਲੜਾਈ ਝਗੜਾਂ ਹੋਣ ਅਤੇ ਜਾਨੀ ਮਾਲੀ ਨੁਕਸ਼ਾਨ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਤੋ ਇਲਾਵਾ ਗਾਣਿਆ ਰਾਹੀ ਨਸ਼ਿਆ ਦੇ ਪ੍ਰਚਾਰ ਕਾਰਨ ਨਵੀ ਪੀਹੜੀ ਦੇ ਨੋਜਵਾਨਾ ਵਿੱਚ ਨਸ਼ੇ ਦੇ ਸੇਵਨ ਵਿੱਚ ਵਾਧਾ ਹੁੰਦਾ ਹੈ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਲਾਈਵ ਸ਼ੋਆਂ ਦੋਰਾਨ ਉਚੀ ਅਵਾਜ ਵਿੱਚ ਸਾਊਡ ਸਿਸਟਮ ਲਗਾਕੇ ਗਾਇਕਾ ਵੱਲੋ ਗਾਏ ਗਏ ਗਾਣਿਆ ਰਾਹੀ ਸ਼ਰਾਬ, ਨਸ਼ੇ ਆਦਿ ਦੇ ਪ੍ਰਚਾਰ ਕਰਨ ਵਾਲੇ ਗਾਣਿਆ ਨੂੰ ਸਾਊਡ ਸਿਸਟਮ ਰਾਹੀ ਉਚੀ ਅਵਾਜ ਵਿੱਚ ਚਲਾਉਣ ‘ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਹੁਕਮ ਜਾਰੀ ਹੋਣ ਦੀ ਮਿਤੀ ਤੋ 30 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ।

ਕਮਿਸ਼ਨਰੇਟ ਲੁਧਿਆਣਾ ਦੀਆ ਵੱਖ-2 ਸੜਕਾਂ ‘ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨਾ ਵਿਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸੀ ਦੇ ਸਮਾਗਮਾ ਦੇ ਮੌਕੇ ਤੇ ਸੜਕਾਂ ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਂਦੇ ਹਨ, ਬੈਂਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿੰਨਾ ਪਰ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜਕ ਦੇ ਵਿਚਕਾਰ ਹੁੰਦੇ ਹਨ ਅਤੇ ਗੱਡੀਆ ਦੀ ਪਾਰਕਿੰਗ ਮੈਰਿਜ ਪੈਲੇਸ ਦੇ ਨਾਲ ਲੱਗਦੀ ਸੜਕ ਉਤੇ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ, ਜਿਆਦਾ ਆਵਾਜਾਈ ਹੋਣ ਕਾਰਨ ਟਰੈਫਿਕ ਜਾਮ ਹੋ ਜਾਦਾ ਹੈ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸੇਸ ਉਪਰਾਲੇ ਕਰਦਿਆਂ ਕਮਿਸ਼ਨਰੇਟ ਲੁਧਿਆਣਾਂ ਦੇ ਇਲਾਕਾ ਵਿਚ ਆਮ ਜਨਤਾ ਦੀ ਭਾਵਨਾਵਾ ਨੂੰ ਮੁੱਖ ਰਖਦੇ ਹੋਏ ਵਿਆਹ ਸਾਦੀਆ ਅਤੇ ਖੁਸੀ ਤੇ ਸਮਾਗਮਾਂ ਦੋਰਾਨ ਸ਼ਰੇਆਮ ਸੜਕ ਉਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਿਸ ਨਾਲ ਸੜਕ ‘ਤੇ ਆਵਾਜਾਈ ਵਿਚ ਵਿਘਨ ਪੈਦਾ ਹੋਵੇ ਅਤੇ ਆਮ ਜੰਨਤਾ ਨੂੰ ਮੁਸ਼ਕਲ ਪੇਸ ਆਉਦੀ ਹੋਵੇ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਇਸ ਤੋਂ ਇਲਾਵਾ ਕੁਝ ਗੈਰ ਕਾਨੂੰਨੀ ਅਨਸਰਾਂ ਵਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਏ.ਟੀ.ਐਮ. ਨੂੰ ਲੁੱਟਣ ਜਾਂ ਭੰਨ ਤੋੜ ਕਰਨ ਦੀ ਕੋਸਿਸ ਕੀਤੀ ਗਈ ਹੈ। ਜਿਸ ਨਾਲ ਆਂਮ ਜੰਨਤਾ ਦੇ ਮਨਾਂ ਵਿਚ ਸਹਿਮ ਅਤੇ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ, ਇਸ ਲਈ ਏ.ਟੀ.ਐਮਜ ਦੀ ਲੁੱਟ ਅਤੇ ਭੰਨ ਤੋੜ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਠੋਸ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਪਬਲਿਕ ਵਿਚ ਵਿਸਵਾਸ਼ ਦੀ ਭਾਵਨਾਂ ਨੂੰ ਬਰਕਰਾਰ ਰੱਖਦਿਆਂ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਸਥਿਤ ਸਮੂਹ ਏੇ.ਟੀ.ਐਮਜ ਤੇ ਸ਼ਾਮ 8:00 ਵਜੇ ਤੋ ਸਵੇਰ 6:00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਜਾਰੀ ਕੀਤੇ ਹਨ, ਉਕਤ ਸਮੇ ਦੌਰਾਂਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ ਨੂੰ ਚਲਾਉਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਇਹ ਹੁੱਕਮ ਤਰੁੰਤ ਲਾਗੂ ਹੋਣਗੇ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ, ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁੱਕਮ ਤੁਰੰਤ ਲਾਗੂ ਹੋਣਗੇ। ਜੇਕਰ ਕਿਸੇ ਨੇ ਡਰੋਨ ਦੀ ਵਰਤੋ ਕਰਨੀ ਹੈ ਤਾ ਉਹ ਨਿਯਮਾ ਅਨੁਸਾਰ ਮਨਜੂਰੀ ਹਾਸਲ ਕਰਕੇ ਹੀ ਉਸਦੀ ਵਰਤੋ ਕਰ ਸਕਦਾ ਹੈ।

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਏਰੀਆ ਵਿੱਚ ਪੈਦੇ ਵੱਖ ਵੱਖ ਪ੍ਰੀਖਿਅਕ ਸੰਸਥਾਵਾ ਵੱਲੋ ਬੋਰਡ ਪ੍ਰੀਖਿਆਵਾ, ਸੰਕੈਡਰੀ ਪ੍ਰੀਖਿਆਵਾ, ਸੀਨੀਅਰ ਸੰਕੈਡਰੀ ਪ੍ਰੀਖਿਆਵਾ, ਆਈ.ਆਈ.ਟੀ, ਜੇ.ਈ.ਈ., ਸੀ.ਪੀ.ਐਮ.ਟੀ. ਅਤੇ ਹੋਰ ਪ੍ਰੀਖਿਆਵਾ ਲਈਆ ਜਾਦੀਆ ਹਨ। ਜਿੰਨਾ ਦੀ ਤਿਆਰੀ ਵਿਦਿਆਰਥੀਆ ਵੱਲੋ ਪੂਰਾ ਸਾਲ ਕੀਤੀ ਜਾਦੀ ਹੈ। ਕਈ ਵਾਰ ਧਾਰਮਿਕ ਅਦਾਰਿਆ, ਮੈਰਿਜ ਪੈਲੇਸ, ਧਰਨੇ, ਜਲੂਸ ਧਾਰਮਿਕ ਪ੍ਰੋਗਰਾਮ ਅਤੇ ਆਮ ਪਬਲਿਕ ਵੱਲੋ ਉਚੀ ਅਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਲਗਾ ਕੇ ਜਾ ਕੋਈ ਹੋਰ ਪ੍ਰੋਗਰਾਮ ਰਾਹੀ ਸ਼ੋਰ ਸਰਾਬਾ ਕੀਤਾ ਜਾਦਾ ਹੈ। ਜਿਸ ਕਾਰਨ ਪ੍ਰੀਖਿਆ ਦੀ ਤਿਆਰ ਕਰਨ ਵਾਲੇ ਅਤੇ ਪੇਪਰ ਦੇਣ ਵਾਲੇ ਵਿਦਿਆਰਥੀਆ ਨੂੰ ਦਿਕਤ ਪੇਸ਼ ਆਉਦੀ ਹੈ ਅਤੇ ਹਸਪਤਾਲਾ ਵਿੱਚ ਜੋ ਮਰੀਜ ਇਲਾਜ ਲਈ ਦਾਖਲ ਹੁੰਦੇ ਹਨ, ਉਹਨਾਂ ਨੂੰ ਸ਼ੋਰ ਸ਼ਰਾਬੇ ਕਾਰਨ ਸਿਹਤ ਸਬੰਧੀ ਕਾਫੀ ਮੁਸ਼ਕਿਲ ਪੇਸ਼ ਆਉਦੀ ਹੈ।

ਇਸ ਤੋ ਇਲਾਵਾ ਮਾਨਯੋਗ ਸੁਪਰੀਮ ਕੋੋਰਟ ਆਫ ਇੰਡੀਆ ਵੱਲੋੋ ਸਿਵਲ ਰਿੱਟ ਪਟੀਸ਼ਨ ਨੰਬਰ 72 ਆਫ 1998 ਤਹਿਤ ਮਿਤੀ 18-07-2005 ਪਾਸ ਕੀਤੇ ਹੁਕਮ ਦੀ ਪਾਲਣਾ ਵਿੱਚ ਪੰਜਾਬ ਸਰਕਾਰ ਵੱਲੋੋ ਜਾਰੀ ਨੋਟੀਫਿਕੇਸ਼ਨ ਨੰਬਰ 3/100/2013-ਐਸ.ਟੀ.ਈ(4)145 ਮਿਤੀ 26-02-2014 ਰਾਹੀ ਰਾਤ 10 ਵਜੇ ਤੋੋ ਸਵੇਰੇ 06 ਵਜੇ ਤੱਕ ਐਮਰਜੈਸੀ ਹਾਲਾਤਾਂ ਨੂੰ ਛੱਡ ਕੇ ਕਿਸੇ ਵੀ ਕਿਸਮ ਦਾ ਸ਼ੋੋਰ ਸੰਗੀਤ ਅਤੇ ਉਚੀ ਅਵਾਜ ਕਰਨ ਵਾਲਾ ਕੋਈ ਵੀ ਯੰਤਰ ਚਲਾਉਣ ਜਾਂ ਵਜਾਉਣ ਤੇ ਮਨਾਹੀ ਕੀਤੀ ਗਈ ਹੈ। ਜੇਕਰ ਇਸ ਸਮੇ ਅੰਦਰ ਕੋਈ ਉਚੀ ਅਵਾਜ ਲਾਉਡ ਸਪੀਕਰ/ਡੀ.ਜੇ. ਦਾ ਪ੍ਰੋਗਰਾਮ ਹੋਵੇ ਤਾ ਸਬੰਧਤ ਵਿਭਾਗ ਪਾਸੋੋ ਆਗਿਆ ਲੈਣੀ ਜਰੂਰੀ ਹੁੰਦੀ ਹੈ। ਜੇਕਰ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚਲਾ ਕੇ PUNJAB INSTRUMENTS (CONTROL OF NOISES ACT 1956) ਦੀ ਉਲੰਘਣਾ ਕੀਤੀ ਜਾਦੀ ਹੈ। ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚੱਲਣ ਨਾਲ ਆਮ ਨਾਗਰਿਕ, ਜਾਨਵਰ ਪੰਛੀਆ ਅਤੇ ਬਿਮਾਰ ਅਤੇ ਲਾਚਾਰ ਵਿਅਕਤੀਆ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਤੋ ਇਲਾਵਾ ਨੋਇਸ ਪਲੂਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾ, ਮਾਨਯੋਗ ਅਦਾਲਤਾ ਦੇ 100 ਮੀਟਰ ਦੇ ਏਰੀਆ ਨੂੰ ਸਾਇਲਸ ਜੋਨ ਘੋਸ਼ਿਤ ਕੀਤੇ ਜਾਣ ਦੀ ਲੋੜ ਹੈ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਰਾਤ 10:00 ਵਜੇ ਤੋੋ ਸਵੇਰੇ 6:00 ਵਜੈ ਤੱਕ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਅਤੇ ਅਜਿਹੇ ਹੋੋਰ ਉੱਚੀ ਆਵਾਜ ਵਿੱਚ ਚੱਲਣ ਵਾਲੀਆ ਆਇਟਮਾ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨੋਇਸ ਪਲੂਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾ, ਮਾਨਯੋਗ ਅਦਾਲਤਾ ਦੇ 100 ਮੀਟਰ ਦੇ ਏਰੀਆ ਨੂੰ ਸਾਇਲੰਸ ਜੋਨ ਘੋਸ਼ਿਤ ਕੀਤਾ ਜਾਂਦਾ ਹੈ।

ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਅੰਦਰ ਭੀਖ ਮੰਗਣ ‘ਤੇੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਪੈਂਦੇ ਮੇਨ ਚੌਕਾਂ ਅਤੇ ਆਮ ਰਸਤਿਆਂ, ਭੀੜ ਭੜੱਕੇ ਵਾਲੀਆਂ ਜਨਤਕ ਥਾਵਾਂ ‘ਤੇ ਭਿਖਾਰੀ ਅਕਸਰ ਭੀਖ ਮੰਗਦੇ ਰਹਿੰਦੇ ਹਨ ਅਤੇ  ਕਈ ਵਾਰ ਇਹ ਭੀਖ ਮੰਗਣ ਦੀ ਤਾਂਘ ਵਿਚ ਤੇਜੀ ਨਾਲ ਭੱਜਕੇ ਤੇਜ਼ ਰਫਤਾਰ ਗੱਡੀਆਂ ਦੇ ਅੱਗੇ ਆ ਜਾਂਦੇ ਹਨ, ਜਿਸ ਕਾਰਨ ਆਮ ਜਨਤਾ ਦੇ ਜਾਨ-ਮਾਲ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਸਮਾਜ ਵਿਰੋਧੀ ਅਨਸਰ ਇਨ੍ਹਾਂ ਭਿਖਾਰੀਆਂ ਦਾ ਫਾਇਦਾ ਉਠਾ ਕੇ ਕਿਸੇ ਅਣ-ਸੁਖਾਵੀਂ ਘਟਨਾ ਨੂੰ ਵੀ ਅੰਜਾਮ ਦੇ ਸਕਦੇ ਹਨ। ਇਸ ਲਈ ਇਸ ਪ੍ਰਕਿਰਿਆ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਭੀਖ ਮੰਗਣ ‘ਤੇੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਸ੍ਰੀ ਬਰਾੜ ਵੱਲੋਂ ਪੁਲਿਸ ਕਮਿਸ਼ਨਰੇਟ ਦੇ ਖੇਤਰ ਵਿੱਚ ਬੱਸ ਅੱਡਾ, ਰੇਲਵੇ ਗੇਟ, ਕਰਾਸਿੰਗ ਚੌਕ, ਟਰੈਫਿਕ ਲਾਈਟਾਂ ਆਦਿ ਵਿਖੇ ਤੰਬਾਕੂ ਦੀ ਵਿਕਰੀ, ਸੇਵਨ ਕਰਨ ਅਤੇ ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਥੁੱਕਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਤੰਬਾਕੂ ਦੀ ਉਕਤ ਥਾਵਾਂ ‘ਤੇ ਵਿਕਰੀ ਅਤੇ ਸੇਵਨ ਆਦਿ ਹੋਣ ਨਾਲ ਇਸ ਦਾ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕਰਨੇ ਜ਼ਰੂਰੀ ਸਨ।

ਡੀ.ਸੀ.ਪੀ. ਵੱਲੋਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਲੋਕ ਹਿੱਤ ਵਿੱਚ ਵਿਦੇਸ਼ੀ ਮਾਗੂਰ ਮੱਛੀ ਪਾਲਣ (ਪ੍ਰਫੁੱਲਿਤ ਕਰਨ) ‘ਤੇ ਤੁਰੰਤ ਪਾਬੰਦੀ ਲਾਗੂ ਕਰ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ‘ਚ ਉਨ੍ਹਾਂ ਕਿਹਾ ਹੈ ਕਿ ਕੁਝ ਗੈਰ ਜਿੰਮੇਵਾਰ ਮੁਨਾਫਾਖੋਰ ਦੂਜੇ ਦੇਸ਼ਾਂ ਤੋਂ ਇਹ ਮੱਛੀ ਚੋਰੀ ਛਿਪੇ ਇਥੇ ਲੈ ਆਉਂਦੇ ਹਨ। ਇਹ ਮੱਛੀ ਆਪਣੀ ਕਿਸਮ ਦੀ ਮੱਛੀ ਨੂੰ ਵੀ ਖਾ ਜਾਂਦੀ ਹੈ। ਛੱਪੜਾਂ ਅਤੇ ਡੰਗਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਭਾਰਤੀ ਮੱਛੀਆਂ ਲਈ ਇਹ ਬਹੁਤ ਹਾਨੀਕਾਰਕ ਹੈ। ਜੇਕਰ ਇਹ ਮੱਛੀ ਰਾਜ ਦੇ ਕੁਦਰਤੀ ਪਾਣੀਆਂ ਵਿੱਚ ਮਿਲ ਜਾਂਦੀ ਹੈ ਤਾਂ ਪਾਣੀ ਵਾਲੇ ਦੂਜੇ ਜੀਵਾਂ ਲਈ ਇਹ ਬਹੁਤ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਇਸ ਕਰਕੇ ਇਸ ਮੱਛੀ ਨੂੰ ਪਾਲਣ (ਪ੍ਰਫੁੱਲਿਤ ਕਰਨ) ‘ਤੇ ਪਾਬੰਦੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਲਾਈਸੈਂਸ ਤੋਂ ਤੇਜ਼ਾਬ ਦੀ ਵਿਕਰੀ ਨਹੀਂ ਕਰ ਸਕਦਾ ਕੇਵਲ ਲਾਈਸੈਂਸਧਾਰੀ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ ਜੋ ਆਪਣੇ ਲਾਇਸੈਂਸ ਨੂੰ ਸਮੇ-ਸਮੇ ਸਿਰ ਰੀਨਿਊ ਕਰਵਾਉਣ ਲਈ ਪਾਬੰਦ ਹੋਵੇਗਾ। ਉਹਨਾਂ ਦੱਸਿਆ ਕਿ ਲਾਈਸੈਂਸ ਧਾਰਕ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜ਼ਾਬ ਵੇਚਿਆ ਜਾਣਾ ਹੈ ਉਸ ਦਾ ਪਹਿਚਾਣ ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐੱਡਰੈੱਸ ਹਾਸਿਲ ਕੀਤਾ ਜਾਵੇਗਾ ਅਤੇ 18 ਸਾਲ ਦੀ ਉਮਰ ਤੋਂ ਘੱਟ ਕਿਸੇ ਨੂੰ ਵੀ ਤੇਜ਼ਾਬ ਨਹੀਂ ਵੇਚਿਆ ਜਾਵੇਗਾ। ਉਹਨਾਂ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਤੇਜ਼ਾਬ ਰੱਖਣ ਸਬੰਧੀ ਮੁਕੰਮਲ ਰਜਿਸਟਰ ਲਗਾਕੇ ਸਟਾਕ ਤੇ ਰੋਜ਼ਾਨਾ ਦੀ ਵਿਕਰੀ ਬਾਰੇ ਵਿਸਥਾਰਪੂੁਰਵਕ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਅਤੇ ਸਬੰਧਤ ਐੱਸ.ਡੀ.ਐੱਮ. ਨੂੰ ਭੇਜਣ ਦਾ ਪਾਬੰਦ ਹੋਵੇਗਾ।

ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਤੇਜਾਬ ਦੀ ਵਰਤੋਂ ਸਬੰਧੀ ਜਦੋਂ ਵੀ ਕਿਸੇ ਹਸਪਤਾਲ, ਇੰਡਸਟਰੀਜ਼, ਸਰਕਾਰੀ ਵਿਭਾਗ ਜਾਂ ਕਿਸੇ ਹੋਰ ਸੈਮੀ ਅਦਾਰੇ ਨੂੰ ਵੇਚੇਗਾ ਤਾ ਉਸ ਅਦਾਰੇ ਦੇ ਮੁੱਖੀ ਦੀ ਸ਼ਨਾਖਤ ਅਤੇ ਮੁਕੰਮਲ ਵੇਰਵਾ ਹਾਸਲ ਕਰਨ ਉਪਰੰਤ ਹੀ ਤੇਜ਼ਾਬ ਦੇਣ ਦਾ ਜਿਮੇਵਾਰ ਹੋਵੇਗਾ ਅਤੇ ਤੇਜਾਬ ਹਾਸਲ ਕਰਨ ਵਾਲਾ ਅਜਿਹਾ ਅਦਾਰਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਜਿੰਮੇਵਾਰ ਵਿਅਕਤੀ ਦੀ ਨਿਗਰਾਨੀ ਵਿੱਚ ਰੱਖਿਆ ਜਾਵੇ ਅਤੇ ਤੇਜ਼ਾਬ ਦੇ ਸਟਾਕ ਅਤੇ ਵਰਤੋਂ ਸਬੰਧੀ ਰਜਿਸਟਰ ਵਿੱਚ ਇੰਦਰਾਜ਼ ਕਰਕੇ ਇਸ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਪਾਬੰਦ ਹੋਵੇਗਾ।

ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲਸਾਂ ਵਿਚ ਵਿਆਹ/ਸ਼ਾਦੀਆਂ ਮੌਕੇ ਆਮ ਵਿਅਕਤੀਆਂ ਵੱਲੋ ਲਾਇੰਸਸੀ ਅਸਲਾ ਲੈ ਕੇ ਵਿਆਹ ਸ਼ਾਦੀਆਂ ਵਿਚ ਖੁਲੇਆਮ ਘੁੰਮਿਆ ਜਾਂਦਾ ਹੈ ਅਤੇ ਕਈ ਵਾਰੀ ਆਪਸੀ ਮਾਮੂਲੀ ਤਕਰਾਰਬਾਜੀ ਹੋਣ ਕਾਰਨ ਅਤੇ ਨਸ਼ੇ ਦੀ ਹਾਲਤ ਵਿੱਚ ਲਾਇੰਸਸੀ ਅਸਲੇ ਦੀ ਨਜਾਇਜ ਵਰਤੋ ਕੀਤੀ ਜਾਂਦੀ ਹੈ। ਜਿਸ ਨਾਲ ਆਮ ਜਨਤਾ ਦੀ ਜਾਨ ਮਾਲ ਦਾ ਖਤਰਾ ਬਣ ਸਕਦਾ ਹੈ। ਇਸ ਲਈ ਮੈਰਿਜ ਪੈਲਸਾਂ ਅੰਦਰ ਅਸਲਾ ਲੈ ਕੇ ਜਾਣ ਸਬੰਧੀ ਕਮਿਸ਼ਨਰੇਟ ਲੁਧਿਆਣਾਂ ਦੇ ਅੰਦਰ ਠੋਸ ਕਦਮ ਚੁੱਕਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਆਮ ਜੰਨਤਾ ਦੀ ਜਾਨ ਮਾਲ ਨੂੰ ਸੁਰਖਿਅਤ ਬਣਾਇਆ ਜਾ ਸਕੇ ਅਤੇ ਅਮਨ ਸ਼ਾਤੀ ਦੀ ਸਥਿਤੀ ਕਾਇਮ ਰਹੇ ਅਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਸਮੂਹ ਮੈਰਿਜ ਪੈਲੇਸਾਂ ਦੇ ਅੰਦਰ ਲਾਇਸੰਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਲਾਇਸੰਸ/ਐਮੂਨੀਸ਼ਨ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲੇਸ ਵਿੱਚ ਦਾਖ਼ਲ ਹੁੰਦਾ ਹੈ ਤਾਂ ਮੈਰਿਜ ਪੈਲੇਸ ਦਾ ਮਾਲਕ ਸੰਬੰਧਤ ਥਾਣੇ ਨੂੰ ਤੁਰੰਤ ਸੂਚਿਤ ਕਰਨ ਦਾ ਜਿੰਮੇਵਾਰ ਹੋਵੇਗਾ। ਜੇਕਰ ਕਿਸੇ ਵਿਅਕਤੀ ਵੱਲੋਂ ਲਾਇਸੰਸੀ ਅਸਲੇ ਦੀ ਵਿਆਹ ਸ਼ਾਦੀ ਦੌਰਾਨ ਨਜਾਇਜ਼ ਵਰਤੋਂ ਕੀਤੀ ਜਾਂਦੀ ਹੈ ਤਾਂ ਸੰਬੰਧਤ ਵਿਅਕਤੀ ਅਤੇ ਮੈਰਿਜ ਪੈਲੇਸ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਬਣੀਆ ਗੱਡੀਆ ਦੀ ਪਾਰਕਿੰਗ ਵਿੱਚ ਅਪਰਾਧਿਕ ਵਿਅਕਤੀਆ ਦੁਆਰਾ ਦੋ ਪਹੀਆ ਜਾ ਚਾਰ ਪਹੀਆ ਗੱਡੀਆ ਆਦਿ ਨੂੰ ਵੱਖ-ਵੱਖ ਥਾਵਾ ਤੋ ਚੋਰੀ ਕਰਕੇ ਖੜਾ ਕਰ ਦਿੱਤਾ ਜਾਦਾ ਹੈ ਅਤੇ ਸਮਾ ਪਾ ਕਰ ਇੰਨਾ ਚੋਰੀ ਦੀਆ ਗੱਡੀਆ ਨੂੰ ਇਥੋ ਚੁਕ ਕੇ ਅੱਗੇ ਵੇਚ ਦਿੱਤਾ ਜਾਦਾ ਹੈ। ਇਸ ਤੋ ਇਲਾਵਾ ਇੰਨਾ ਚੋਰੀ ਦੀਆ ਗੱਡੀਆ ਨੂੰ ਇਹਨਾ ਅਪਰਾਧਿਕ ਵਿਅਕਤੀਆ ਵੱਲੋ ਸੰਗੀਨ ਜੁਰਮਾ ਦੀਆ ਵਾਰਦਾਤਾ ਸਮੇ ਵਰਤੋ ਵਿੱਚ ਲਿਆਉਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਆਮ ਜਨਤਾ ਦੀ ਜਾਨ ਮਾਲ ਨੂੰ ਖਤਰਾ ਪੈਦਾ ਹੋਣ ਦਾ ਡਰ ਰਹਿੰਦਾ ਹੈ।

ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਲੁਧਿਆਣਾ ਸ਼ਹਿਰ ਦੇ ਅੰਦਰ ਪਾਰਕਿੰਗ ਦੇ ਠੇਕੇਦਾਰ ਜਾ ਕੇਅਰ ਟੇਕਰ ਨੂੰ ਹੁੱਕਮ ਜਾਰੀ ਕੀਤੇ ਜਾਂਦੇ ਹਨ ਕਿ ਜਿਹੜੇ ਵਿਅਕਤੀ ਪਾਰਕਿੰਗ ਵਿੱਚ ਆਪਣੀ ਗੱਡੀ ਜਾ ਮੋਟਰ ਸਾਈਕਲ ਆਦਿ ਖੜਾ ਕਰਦਾ ਹੈ ਤਾ ਉਸਦਾ ਨਾਮ ਪੱਤਾ ਮੋਬਾਇਲ ਨੰਬਰ ਸਬੰਧੀ ਰਿਕਾਰਡ ਰੱਖਣ ਦੇ ਜਿੰਮੇਵਾਰ ਹੋਣਗੇ ਇਸਤੋ ਇਲਾਵਾ ਜੇਕਰ ਕੋਈ ਗੱਡੀ ਮੋਟਰ ਸਾਈਕਲ ਆਦਿ ਇੱਕ ਹਫਤੇ ਤੋ ਉਪਰ ਪਾਰਕਿੰਗ ਵਿੱਚ ਲਗਾਤਾਰ ਖੜੀ ਰਹਿੰਦੀ ਤਾ ਉਸਦੀ ਲਿਖਤੀ ਤੋਰ ਤੇ ਨੇੜੇ ਦੀ ਪੁਲਿਸ ਚੋਕੀ ਜਾਂ ਥਾਣਾ ਵਿੱਚ ਇਤਲਾਹ ਦੇਣ ਦੇ ਜਿਮੇਵਾਰ ਹੋਣਗੇ। ਇਹ ਹੁੱਕਮ ਤੁਰੰਤ ਲਾਗੂ ਹੋਵੇਗਾ।

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ। ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।  


Spread Information
Advertisement

LEAVE A RESPONSE

Your email address will not be published. Required fields are marked *

error: Content is protected !!