ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਸਿਹਤ ਕੇਂਦਰ ਕਾਂਝਲਾ ਦਾ ਅਚਨਚੇਤ ਦੌਰਾ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਸਿਹਤ ਕੇਂਦਰ ਕਾਂਝਲਾ ਦਾ ਅਚਨਚੇਤ ਦੌਰਾ
ਪਰਦੀਪ ਕਸਬਾ,ਸੰਗਰੂਰ, 21 ਜਨਵਰੀ: 2022
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹੀਂ ਦਿਨੀ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਜਾਰੀ ਹੈ। ਅੱਜ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਪਿੰਡ ਕਾਂਝਲਾ ਦੇ ਸਰਕਾਰੀ ਸਿਹਤ ਕੇਂਦਰ ਵਿਖੇ ਲੱਗੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਪਿੰਡ ਵਾਸੀਆਂ ਤੇ ਸਿਹਤ ਸਟਾਫ਼ ਨਾਲ ਗੱਲਬਾਤ ਵੀ ਕੀਤੀ ਅਤੇ ਕੋਵਿਡ ਵੈਕਸੀਨੇਸ਼ਨ ਲਈ ਨਿਰੰਤਰ ਅਜਿਹੇ ਕੈਂਪਾਂ ਦਾ ਆਯੋਜਨ ਕਰਨ ਅਤੇ ਸਫ਼ਲਤਾ ਲਈ ਉਪਰਾਲੇ ਕਰਨ ਲਈ ਪ੍ਰੇਰਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਹਰੇਕ ਬਾਲਗ ਨੂੰ ਜਿਥੇ ਵੋਟ ਬਣਵਾਉਣ, ਵੋਟ ਦਾ ਸਹੀ ਇਸਤੇਮਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਉਥੇ ਹੀ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਵੀ ਜ਼ਰੂਰ ਸਮੇ ਸਿਰ ਹਾਸਲ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਵਾਸੀ ਸੁਰੱਖਿਅਤ ਤੇ ਸਿਹਤਮੰਦ ਰਹਿ ਸਕਣ। ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਸਿਹਤ ਅਧਿਕਾਰੀਆਂ ਕੋਲੋਂ ਕੋਵਿਡ ਦੀ ਸਥਿਤੀ ਬਾਰੇ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਾਡਾ ਸਾਰਿਆਂ ਦਾ ਟੀਚਾ ਹੈ ਕਿ ਲੋਕ ਸਿਹਤ ਸਾਵਧਾਨੀਆਂ ਦੀ ਪਾਲਣਾ ਲਈ ਸੁਚੇਤ ਰਹਿਣ ਤੇ ਮਾਸਕ ਜ਼ਰੂਰ ਪਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਬੀਤੇ ਦਿਨੀਂ 123 ਪੋਜ਼ੀਟਿਵ ਕੇਸ ਸਾਹਮਣੇ ਆਏ ਸਨ ਜੋ ਕਿ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਆਉਂਦੇ ਦਿਨਾਂ ਵਿੱਚ ਵਧਣ ਤੋਂ ਤਾਹੀਂ ਰੋਕਿਆ ਜਾ ਸਕਦਾ ਹੈ ਜੇਕਰ ਲੋਕ ਸਹਿਯੋਗ ਲਈ ਅੱਗੇ ਆਉਣ ਅਤੇ ਸਿਹਤ ਸਲਾਹਾਂ ਦੀ ਇੰਨ ਬਿਨ ਪਾਲਣਾ ਕਰਨ।