PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਫ਼ਿਰੋਜ਼ਪੁਰ ਮਾਲਵਾ ਰਾਜਸੀ ਹਲਚਲ

ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ

Advertisement
Spread Information

ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ

  •  ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ

ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ 25 ਜਨਵਰੀ 2022

     ਡਿਪਟੀ ਕਮਿਸ਼ਨਰ ਸ੍ਰੀ. ਗਿਰਿਸ਼ ਦਯਾਲਨ ਦੀ ਅਗਵਾਈ ਵਿੱਚ 12 ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਪ੍ਰਬੰਧਕੀ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ  ਮੁੱਖ ਚੋਣ ਕਮਿਸ਼ਨਰ ਦਾ ਵੀਡੀਓ ਸੰਦੇਸ਼ ਵੀ ਸੁਣਾਇਆ ਗਿਆ। ਤਰਸੇਮ ਅਰਮਾਨ ਦਾ ਸਵੀਪ ਵੋਟਰ ਜਾਗਰੂਕਤਾ ਗੀਤ ਵੀ ਡਿਪਟੀ ਕਮਿਸ਼ਨਰ ਨੇ ਰਿਲੀਜ਼ ਕੀਤਾ ਤੇ ਸੁਣ ਕੇ ਗੀਤ ਦੀ ਪ੍ਰਸੰਸਾ ਵੀ ਕੀਤੀ ਇਸ ਦੌਰਾਨ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਵੋਟਰ ਪ੍ਰਣ ਵੀ ਦਿਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਫਿਰੋਜ਼ਪੁਰ ਸ੍ਰੀ. ਅਮਿਤ ਮਹਾਜਨਐੱਸ.ਡੀ.ਐੱਮ.ਓਮ ਪ੍ਰਕਾਸ਼ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘਡਾ. ਸਤਿੰਦਰ ਸਿੰਘ ਜਿਲ੍ਹਾ  ਸਵੀਪ ਕੁਆਰਡੀਨੇਟਰ ਵੀ ਹਾਜ਼ਰ ਸਨ।

   ਡਿਪਟੀ ਕਮਿਸ਼ਨਰ ਸ੍ਰੀਗਿਰਿਸ਼ ਦਯਾਲਨ ਨੇ ਸਮੂਹ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਰੇਕ 18 ਸਾਲ ਦੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈਜਿਸ ਦੀ ਵਰਤੋਂ ਕਰਕੇ ਅਸੀਂ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ । ਉਨ੍ਹਾਂ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰਭੈਅ ਅਤੇ ਲਾਲਚ ਤੋਂ ਵਰਤੋਂ ਕਰਨ ਤੇ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਵੋਟ ਬਣਾਉਣ ਤੋਂ ਇਲਾਵਾ ਇਸ ਦੇ ਸਹੀ ਇਸਤੇਮਾਲ ਸਬੰਧੀ ਖ਼ੁਦ ਵੀ ਜਾਗਰੂਕ ਹੋਣ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।  ਇਸ ਉਪਰੰਤ ਉਨ੍ਹਾਂ ਵੱਲੋਂ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡ ਕੇ ਅਤੇ ਵੋਟਰ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ਵਿੱਚ ਵੱਖ ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਲਗਭਗ 10 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਫਿਰੋਜ਼ਪੁਰ ਸ੍ਰੀ. ਅਮਿਤ ਮਹਾਜਨਐੱਸ.ਡੀ.ਐੱਮ.ਓਮ ਪ੍ਰਕਾਸ਼ ਨੇ ਸਾਡੇ ਦੇਸ਼ ਦੇ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਸਫ਼ਲਤਾ ਅਤੇ ਮਜ਼ਬੂਤੀ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਇਸ ਲਈ ਵੋਟਰ ਆਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋ ਵੱਧ ਲੋਕ ਵੋਟਿੰਗ ਪ੍ਰਕਿਰਿਆ ਨਾਲ ਜੁੜਨ ਅਤੇ ਆਪਣੀ ਵੋਟ ਦੇ ਹੱਕ ਦਾ ਬਿਨਾਂ ਡਰਭੈਅ ਜਾਂ ਲਾਲਚ ਦੇ ਇਸਤੇਮਾਲ ਕਰਨ।

   ਸਵੀਪ ਦੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਸਵੀਪ ਮੁਹਿੰਮ ਤਹਿਤ ਪਿਛਲੇ ਸਮੇਂ ਵਿੱਚ ਕੀਤੀਆਂ ਗਤੀਵਿਧੀਆਂਨਵੇਂ ਵੋਟਰ ਰਜਿਸਟਰਡ ਕਰਨਜਾਗਰੂਕਤਾ ਮੁਹਿੰਮਾਂਟਰੈਕਟਰ ਵੋਟਰ ਜਾਗਰੂਕਤਾ ਰੈਲੀਆਂ ਸਮੇਤ ਵੱਖ-ਵੱਖ ਗਤੀਵਿਧੀਆਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਕੌਰ ਵੱਲੋਂ ਆਪਣੇ ਭਾਸ਼ਣ ਰਾਹੀਂ ਹਾਜ਼ਰ ਪਤਵੰਤਿਆਂ ਨੂੰ ਵੋਟ ਦੀ ਅਹਿਮੀਅਤ ਸਬੰਧੀ ਜਾਗਰੂਕ ਕੀਤਾ ਗਿਆ। 


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!