ਕੌਮੀ ਵੋਟਰ ਦਿਵਸ ਮੌਕੇ ਆਪਣੀ ਵੋਟ ਦੀ ਵਰਤੋਂ ਕਰਨ ਵਾਲੇ ਵੋਟਰਾਂ ਨੂੰ ਵੰਡੇ ਐਪਿਕ ਫ਼ੋਟੋ ਵੋਟਰ ਕਾਰਡ
ਕੌਮੀ ਵੋਟਰ ਦਿਵਸ ਮੌਕੇ ਆਪਣੀ ਵੋਟ ਦੀ ਵਰਤੋਂ ਕਰਨ ਵਾਲੇ ਵੋਟਰਾਂ ਨੂੰ ਵੰਡੇ ਐਪਿਕ ਫ਼ੋਟੋ ਵੋਟਰ ਕਾਰਡ
- ਜ਼ਿਲੇ ਦੇ ਵੱਧ ਤੋਂ ਵੱਧ ਵੋਟਰ ਵਿਧਾਨ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਕਰਨ: ਸ਼੍ਰੀ ਰਾਮਵੀਰ
ਪਰਦੀਪ ਕਸਬਾ ,ਸੰਗਰੂਰ, 25 ਜਨਵਰੀ:2022
12ਵੇਂ ਕੌਮੀ ਵੋਟਰ ਦਿਵਸ ਮੌਕੇ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਜ਼ਿਲਾ ਵਾਸੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਨਾਂ ਮੌਜੂਦ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਸਹੁੰ ਵੀ ਚੁਕਾਈ।
ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਕਰੁਣਾ ਰਾਜੂ ਦੀ ਪ੍ਰਧਾਨਗੀ ਹੇਠ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਆਨ ਲਾਈਨ ਮਾਧੀਅਮ ਨਾਲ ਜੁੜੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲੇ ਵਾਸੀਆਂ ਨੂੰ ਵਿਧਾਨ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਵਿਵੇਕ, ਬਿਨਾਂ ਕਿਸੇ ਲਾਲਚ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਕਰਨ ਦੀ ਅਪੀਲ ਕੀਤੀ। ਉਨਾਂ ਇਸ ਮੌਕੇ ਪਹਿਲੀ ਵਾਰ ਆਪਣੀ ਵੋਟ ਦੀ ਵਰਤੋਂ ਕਰਨ ਵਾਲੇ ਨੌਜਵਾਨ ਵੋਟਰਾਂ ਨੂੰ ਐਪਿਕ ਫ਼ੋਟੋ ਵੋਟਰ ਕਾਰਡ ਵੀ ਵੰਡੇ ਤੇ ਉਨਾਂ ਨੂੰ ਇਸ ਲਈ ਮੁਬਾਰਕਬਾਦ ਵੀ ਦਿੱਤੀ।
ਉਨਾਂ ਕਿਹਾ ਕਿ ਵੋਟ ਦਾ ਅਧਿਕਾਰ ਇਕ ਵਿਸ਼ੇਸ਼ ਅਧਿਕਾਰ ਹੈ ਜੋ ਸਾਨੂੰ ਬਹੁਤ ਜ਼ਿੰਮੇਵਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨਾ ਕਿਹਾ ਕਿ ਵਿਧਾਨ ਸਭਾ ਚੋਣ ਵਿਚ ਹਿੱਸਾ ਲੈ ਕੇ ਆਪਣੇ ਨੁਮਾਇੰਦੇ ਦੀ ਚੋਣ ਸੂਝਬੂਝ ਨਾਲ ਕਰੋ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਸੁਤੰਤਰ, ਨਿਰਪੱਖ, ਪਹੁੰਚਯੋਗ, ਪਾਰਦਰਸ਼ੀ ਅਤੇ ਨੈਤਿਕ ਚੋਣਾਂ ਲਈ ਵਚਨਬੱਧ ਹੈ।