PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੱਜਰੀ ਖ਼ਬਰ ਪੰਜਾਬ ਮਾਲਵਾ ਮੁੱਖ ਪੰਨਾ ਰਾਜਸੀ ਹਲਚਲ

ਵਿਧਾਨ ਸਭਾ ਚੋਣਾਂ ਲਈ ਅੱਜ 15 ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ

Advertisement
Spread Information

ਵਿਧਾਨ ਸਭਾ ਚੋਣਾਂ ਲਈ ਅੱਜ 15 ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ


ਪਰਦੀਪ ਕਸਬਾ ,ਸੰਗਰੂਰ, 27 ਜਨਵਰੀ 2022

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਦੇ ਤਹਿਤ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 15 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਵਿਖੇ 3, ਵਿਧਾਨ ਸਭਾ ਹਲਕਾ-100 ਦਿੜ੍ਹਬਾ ਵਿਖੇ 2,  ਵਿਧਾਨ ਸਭਾ ਹਲਕਾ 101-ਸੁਨਾਮ ਊਧਮ ਸਿੰਘ ਵਾਲਾ ਵਿਖੇ 5, ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ 5 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ  ਵਿਧਾਨ ਸਭਾ ਹਲਕਾ 107-ਧੂਰੀ ਵਿਖੇ ਅੱਜ ਵੀ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਫਰਵਰੀ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!