Skip to content
Advertisement
ਵਿਧਾਨ ਸਭਾ ਚੋਣਾਂ ਲਈ ਅੱਜ 9 ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ
ਪਰਦੀਪ ਕਸਬਾ ,ਸੰਗਰੂਰ, 28 ਜਨਵਰੀ :2022
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਦੇ ਤਹਿਤ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 09 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 99-ਲਹਿਰਾ ਵਿਖੇ 4, ਵਿਧਾਨ ਸਭਾ ਹਲਕਾ-100 ਦਿੜ੍ਹਬਾ ਵਿਖੇ 3, ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ 2 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ ਜਦਕਿ ਵਿਧਾਨ ਸਭਾ ਹਲਕਾ 101-ਸੁਨਾਮ ਊਧਮ ਸਿੰਘ ਵਾਲਾ ਅਤੇ ਵਿਧਾਨ ਸਭਾ ਹਲਕਾ 107-ਧੂਰੀ ਵਿਖੇ ਅੱਜ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀਤੇ ਦਿਨੀਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਹੁਣ ਤੱਕ ਕੁੱਲ 24 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਫਰਵਰੀ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਉਮੀਦਵਾਰ 4 ਫਰਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ।
Advertisement
Advertisement
error: Content is protected !!