ਆਪ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਹੋਵੇਗੀ-ਬਲਬੀਰ ਸਿੰਘ
ਆਪ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਹੋਵੇਗੀ-ਬਲਬੀਰ ਸਿੰਘ
ਪਟਿਆਲਾ,ਰਾਜੇਸ਼ ਗੌਤਮ, 29 ਜਨਵਰੀ 2022
ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ ਹਲਕੇ ਦੇ ਲੋਕਾਂ ਦਾ ਭਾਰੀ ਪਿਆਰ ਮਿਲ ਰਿਹਾ ਹੈ। ਅੱਜ ਇਸ ਮੌਕੇ ਦਰਸ਼ਨ ਕਲੋਨੀ ਅਤੇ ਰਸੂਲਪੁਰ ਸੈਦਾਂ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੀ ਨੌਜਵਾਨੀ ਨਸ਼ੇ ਦੀ ਦਲਦਲ ਵਿੱਚ ਧਸ ਚੁੱਕੀ ਹੈ ਅਤੇ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਜਿਸ ਨਾਲ ਪੰਜਾਬ ਦਿਨੋਂ-ਦਿਨ ਖੋਖਲਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਹੋਵੇਗੀ। ਜਿਸ ਨਾਲ ਪੰਜਾਬ ਦੀ ਕਿਸਾਨੀ ਅਤੇ ਖਾਸ ਕਰਕੇ ਜਵਾਨੀ ਨੂੰ ਬਚਾਇਆ ਜਾਵੇਗਾ, ਤਾਂ ਜੋ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਵਿੱਚ ਫਸ ਕੇ ਆਪਣੀਆਂ ਅਨਮੋਲ ਜ਼ਿੰਦਗੀਆ ਨੂੰ ਬਰਬਾਦ ਨਾ ਕਰ ਸਕਣ। ਇਸ ਮੌਕੇ ਉਨਾਂ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਆਪ ਪਾਰਟੀ ਦੇ ਮੈਂਬਰ, ਵਰਕਰ ਅਤੇ ਅਹੁਦੇਦਾਰ ਹਾਜਰ ਸਨ।