ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ 12 ਹੋਰ ਨਾਮਜ਼ਦਗੀ ਪੱਤਰ ਦਾਖ਼ਲ

Advertisement
Spread Information

ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ 12 ਹੋਰ ਨਾਮਜ਼ਦਗੀ ਪੱਤਰ ਦਾਖ਼ਲ


ਸੋਨੀ ਪਨੇਸਰ,ਬਰਨਾਲਾ, 29 ਜਨਵਰੀ 2022

     ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 12 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ’ਚ 2 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ, ਜਿਨਾਂ ਵਿਚ ਸੁਖਵਿੰਦਰ ਸਿੰਘ (ਆਜ਼ਾਦ), ਹਰਪ੍ਰੀਤ ਸਿੰਘ (ਅਜ਼ਾਦ) ਸ਼ਾਮਲ ਹਨ। ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਅੱਜ 7 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ, ਜਿਨਾਂ ਵਿਚ ਕੁਲਵੰਤ ਸਿੰਘ ਆਮ ਆਦਮੀ ਪਾਰਟੀ, ਹਰਬੰਸ ਸਿੰਘ ਸਮਾਜਵਾਦੀ ਪਾਰਟੀ, ਸੁਖਵਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਸਯੁੰਕਤ, ਹਰਚੰਦ ਕੌਰ ਅਤੇ ਸੇਵਕ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਤੇਜਾ ਸਿੰਘ ਨੇ ਆਪਣੀ ਏਕਤਾ ਪਾਰਟੀ ਸ਼ਾਮਲ ਹਨ। 

   ਭਦੌੜ ਲਈ ਅੱਜ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ, ਜਿਨਾਂ ’ਚ ਲਾਭ ਸਿੰਘ ਆਮ ਆਦਮੀ ਪਾਰਟੀ, ਵੀਰਪਾਲ ਕੌਰ ਆਮ ਆਦਮੀ ਪਾਰਟੀ, ਰਜਿੰਦਰ ਸਿੰਘ ਪੰਜਾਬ ਨੈਸ਼ਨਲ ਪਾਰਟੀ ਸ਼ਾਮਲ ਹਨ। ਉਨਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top