ਬਿਕਰਮ ਚਹਿਲ ਵੱਲੋਂ ਕੀਤੇ ਲੋਕ ਸੇਵਾ ਦੇ ਕੰਮਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਬਿਕਰਮ ਚਹਿਲ ਵੱਲੋਂ ਕੀਤੇ ਲੋਕ ਸੇਵਾ ਦੇ ਕੰਮਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
- ਅਲੀਪੁਰ ਚੌਂਕ ਵਿਖੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ
ਏ.ਐਸ. ਅਰਸ਼ੀ,ਚੰਡੀਗੜ੍ਹ, 30 ਜਨਵਰੀ2022
ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਅਕਾਲੀ ਦਲ ਸੰਯੁਕਤ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਵੱਖ- ਵੱਖ ਪਿੰਡਾਂ ਵਿੱਚ ਕੀਤੇ ਗਏ ਲੋਕ ਸੇਵਾ ਅਤੇ ਸਮਾਜਿਕ ਕੰਮਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਉਂਕਿ ਉਹਨਾਂ ਨੇ ਚੋਣਾਂ ਤੋਂ ਬਹੁਤ ਸਮਾਂ ਪਹਿਲਾਂ ਹੀ ਲੋਕ ਸੇਵਾ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਬੜੀ ਸ਼ਿੱਦਤ ਨਾਲ ਕਰਨਾ ਸ਼ੁਰੂ ਕੀਤਾ ਸੀ ਅਤੇ ਪਿੰਡ-ਪਿੰਡ ਜਾ ਕੇ ਉਹਨਾਂ ਨੇ ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਕੇ, ਇਕ ਵੱਖਰੀ ਹੀ ਪਛਾਣ ਬਣਾਈ ਹੈ। ਅੱਜ ਉਹਨਾਂ ਵੱਲੋਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਾਕਾਰ ਭਰਤ ਇੰਦਰ ਸਿੰਘ ਚਹਿਲ ਵੱਲੋਂ ਵਾਰਡ ਨੰਬਰ 17 ਅਤੇ 18 ਦੇ ਸਾਂਝੇ ਚੋਣ ਦਫ਼ਤਰ ਦਾ ਉਦਘਾਟਨ ਅਲੀਪੁਰ ਚੌਂਕ ਵਿਖੇ ਕੀਤਾ ਗਿਆ । ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਪ੍ਰੋਮਿਲਾ ਮਹਿਤਾ, ਕੌਂਸਲਰ ਜਰਨੈਲ ਸਿੰਘ ਅਤੇ ਸਤਪਾਲ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ। ਬਿਕਰਮ ਚਹਿਲ ਨੇ ਕਿਹਾ ਕਿ ਉਨ੍ਹਾਂ ਕੋਲ ਸਮੁੱਚੇ ਸਨੌਰ ਹਲਕੇ ਲਈ ਵਧੀਆ ਰੋਲ ਮਾਡਲ ਹੈ। ਜਿਸ ਨਾਲ ਸਮੁੱਚੇ ਇਲਾਕੇ ਦੇ ਪਿੰਡਾਂ ਦੀ ਵੱਡੇ ਪੱਧਰ ਤੇ ਕਾਇਆ ਕਲਪ ਕੀਤੀ ਜਾਵੇਗੀ ਅਤੇ ਹਲਕੇ ਨੂੰ ਇਕ ਰੋਲ ਮਾਡਲ ਦੇ ਤਹਿਤ ਵਿਕਸਤ ਕੀਤਾ ਜਾਵੇਗਾ।