PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਪੰਜਾਬ ਫ਼ਿਰੋਜ਼ਪੁਰ ਮਾਲਵਾ ਰਾਜਸੀ ਹਲਚਲ

ਜ਼ਿਲ੍ਹੇ ਵਿੱਚ ਸੋਮਵਾਰ ਨੂੰ 18 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ

Advertisement
Spread Information

ਜ਼ਿਲ੍ਹੇ ਵਿੱਚ ਸੋਮਵਾਰ ਨੂੰ 18 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 31 ਜਨਵਰੀ 2022 

 ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਅੱਜ ਸੋਮਵਾਰ ਨੂੰ 18 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ- 4, ਫਿਰੋਜ਼ਪੁਰ ਦਿਹਾਤੀ- 5, ਗੁਰੂਹਰਸਹਾਏ- 6    ਅਤੇ ਜ਼ੀਰਾ ਵਿਖੇ- 3 ਨਾਮਜ਼ਦਗੀਆਂ ਦਾਖਲ ਹੋਇਆ ਹਨ।

   ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ  ਦਿੰਦਿਆਂ ਦੱਸਿਆ ਕਿ ਹਲਕਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਪਰਮਿੰਦਰ ਸਿੰਘ ਪਿੰਕੀ ਤੇ ਇੰਦਰਜੀਤ ਕੌਰ, ਆਜ਼ਾਦ ਦੇ ਤੌਰ ਤੇ ਰਾਜ ਅਤੇ ਸ੍ਰੋਮਣੀ ਅਕਾਲੀ ਦਲ ( ਅੰਮ੍ਰਿਤਸਰ) ਤੋਂ ਤਜਿੰਦਰ ਸਿੰਘ ਦਿਓਲ  ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਆਸ਼ੂ ਬੰਗੜ ਤੇ ਬਲਜੀਤ ਕੌਰ, ਰਿਪਬਲੀਕਨ ਪਾਰਟੀ ਆਫ ਇੰਡੀਆ ਏਕਤਾਵਾਦੀ ਤੋਂ ਬਗੀਚਾ ਸਿੰਘ ਧਾਲੀਵਾਲ ਅਤੇ ਆਮ ਆਦਮੀ ਪਾਰਟੀ ਤੋਂ ਰਜਨੀਸ਼ ਕੁਮਾਰ ਦਹੀਆ ਅਤੇ ਬਲਵਿੰਦਰ ਸਿੰਘ ਨੇ ਨਾਮਜ਼ਦਗੀ ਦਾਖਲ ਕਰਵਾਏ ਹਨ।  ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਆਜ਼ਾਦ ਦੇ ਤੌਰ ਤੇ ਪਰਕਾਸ਼ ਸਿੰਘ ਤੇ ਮੇਜਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਗੁਰਪਰਵੇਜ਼ ਸਿੰਘ ਤੇ ਹਰ ਕਰਮ ਜੋਤ ਕੌਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਵਿਜੇ ਕੁਮਾਰ ਅਤੇ ਅਮਿਤ ਕਾਲੜਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਵਿਧਾਨ ਸਭਾ ਹਲਕਾ ਜ਼ੀਰਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜੀਰਾ, ਮਨਮੀਤ ਕੌਰ ਅਤੇ ਆਜ਼ਾਦ ਦੇ ਤੌਰ ਤੇ ਕਮਲਜੀਤ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!