PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪਟਿਆਲਾ ਮਾਲਵਾ ਰਾਜਸੀ ਹਲਚਲ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੇ ਬੱਚਿਆਂ ਨਾਲ ਗੱਲਬਾਤ

Advertisement
Spread Information

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੇ ਬੱਚਿਆਂ ਨਾਲ ਗੱਲਬਾਤ


ਰਿਚਾ ਨਾਗਪਾਲ,ਪਟਿਆਲਾ, 31 ਜਨਵਰੀ:2022

ਮਿਤੀ 31.1.2022 ਨੂੰ ਮੈਡਮ ਪਰਮਿੰਦਰ ਕੋਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ  ਯਾਦਵਿੰਦਰਾ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ, ਪਟਿਆਲਾ ਵਿੱਚ ਰਹਿ ਰਹੇ ਬੱਚਿਆਂ ਨਾਲ ਗੂਗਲ ਮੀਟ ਐਪ ਰਾਹੀਂ ਗੱਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ ਤੋਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਦਾ ਨਿਵਾਰਣ ਕੀਤਾ । ਇਸ ਦੌਰਾਨ ਉਨ੍ਹਾਂ ਵੱਲੋਂ ਬੱਚਿਆਂ ਨੂੰ ਕੋਵਿਡ 19 ਤੋਂ ਬਚਾਅ ਲਈ ਫੇਸ ਮਾਸਕ ਪਹਿਨਣ, ਸਮੇਂ ਸਮੇਂ ਤੇ ਹੱਥ ਧੋਣ ਲਈ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ।  ਇਸ ਮੌਕੇ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ । ਉਨ੍ਹਾਂ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼  ਹਾਜ਼ਰ ਸੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!