ਰਾਜਪਾਲ ਪ੍ਰੋਹਿਤ ਵਲੋਂ ਦਰਦੀ ਨੂੰ ਪਦਮ ਸ੍ਰੀ ਪੁਰਸਕਾਰ ਮਿਲਣ ‘ਤੇ ਵਧਾਈ
ਰਾਜਪਾਲ ਪ੍ਰੋਹਿਤ ਵਲੋਂ ਦਰਦੀ ਨੂੰ ਪਦਮ ਸ੍ਰੀ ਪੁਰਸਕਾਰ ਮਿਲਣ ‘ਤੇ ਵਧਾਈ
ਰਿਚਾ ਨਾਗਪਾਲ,ਪਟਿਆਲਾ, 31 ਜਨਵਰੀ2022
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੇ ਚੜ੍ਹਦੀਕਲਾ ਗਰੁੱਪ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਚੇਅਰਮੈਨ ਸ੍ਰ. ਜਗਜੀਤ ਸਿੰਘ ਦਰਦੀ ਨੂੰ ਪਦਮ ਸ੍ਰੀ ਐਵਾਰਡ ਮਿਲਣ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਧਾਈ ਭੇਜੀ ਹੈ।
ਸ੍ਰੀ ਪ੍ਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕੌਮੀ ਏਕਤਾ, ਫਿਰਕੂ ਸਦਭਾਵਨਾ, ਮੀਡੀਆ, ਸਿੱਖਿਆ ਅਤੇ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਤ ਕਰਨ ਲਈ ਨਿਭਾਈ ਗਈ ਭੂਮਿਕਾ ਲਈ ਪਦਮ ਸ੍ਰੀ ਐਵਾਰਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸ੍ਰ. ਦਰਦੀ ਨੇ ਪੱਤਰਕਾਰੀ ਅਤੇ ਸਿੱਖਿਆ ਖੇਤਰ ਵਿੱਚ ਪ੍ਰਸ਼ੰਸਾਯੋਗ ਕਾਰਜ ਨਿਭਾਏ ਹਨ ਇਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਵੀ ਪ੍ਰੇਰਨਾ ਮਿਲੇਗੀ।
ਸ੍ਰੀ ਪ੍ਰੋਹਿਤ ਨੇ ਆਸ ਪ੍ਰਗਟ ਕੀਤੀ ਕਿ ਸ੍ਰ. ਦਰਦੀ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਵਰਨਣਯੋਗ ਹੈ ਕਿ 25 ਜਨਵਰੀ ਨੂੰ ਕੇਂਦਰ ਸਰਕਾਰ ਨੇ ਦੇਸ਼ ਦੇ ਪ੍ਰਮੁੱਖ ਨਾਗਰਿਕ ਐਵਾਰਡ ਪਦਮ ਸ੍ਰੀ ਪੁਰਸਕਾਰਾਂ ਦਾ ਐਲਾਨ ਕੀਤਾ ਸੀ ਜਿਸ ਵਿੱਚ ਸ੍ਰ. ਦਰਦੀ ਨੂੰ ਇਹ ਵਿਸ਼ੇਸ਼ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।