ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਸੰਭਾਲਿਆ ਮੋਰਚਾ
ਭਾਜਪਾ ਅਗੂਆਂ ਨੇ ਬਿਕਰਮ ਇੰਦਰ ਚਹਿਲ ਦੀ ਚੋਣ ਮੁਹਿੰਮ ਦਾ ਸੰਭਾਲਿਆ ਮੋਰਚਾ
- ਬਿਕਰਮ ਚਹਿਲ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਉਣਾ ਹੁਣ ਸਾਡੀ ਜ਼ਿੰਮੇਵਾਰੀ : ਭਾਜਪਾ ਆਗੂ
ਰਿਚਾ ਨਾਗਪਾਲ,ਪਟਿਆਲਾ, 2 ਫਰਵਰੀ 2022
ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਅੱਜ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਭਾਜਪਾ ਦੇ ਚਾਰ ਮੰਡਲਾਂ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਅਤੇ ਉਨ੍ਹਾਂ ਦੀ ਟੀਮ ਨਾਲ ਇਕ ਅਹਿਮ ਮੀਟਿੰਗ ਕਰਕੇ ਮੋਰਚਾ ਸੰਭਾਲ ਲਿਆ ਹੈ। ਇਸ ਮੀਟਿੰਗ ਵਿੱਚ ਸਨੌਰ ਮੰਡਲ, ਦੇਵੀਗੜ੍ਹ ਮੰਡਲ, ਬਹਾਦਰਗੜ੍ਹ, ਬਲਬੇੜਾ ਮੰਡਲ ਦੇ ਪ੍ਰਧਾਨਾਂ, ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਸਨੌਰ ਮੰਡਲ ਦੇ ਪ੍ਰਧਾਨ ਭਰਤ ਗੋਇਲ, ਬਲਬੇੜਾ ਮੰਡਲ ਦੇ ਪ੍ਰਧਾਨ ਰਮੇਸ਼ਵਰ ਸ਼ਰਮਾ, ਦੇਵੀਗੜ੍ਹ ਮੰਡਲ ਦੇ ਪ੍ਰਧਾਨ ਜਤਿੰਦਰ ਕੋਹਲੀ, ਬਹਾਦਰਗੜ੍ਹ ਮੰਡਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੋਂ ਇਲਾਵਾ ਹਰਦੀਪ ਸਿੰਘ ਕਾਰਜਕਾਰੀ ਮੈਂਬਰ ਸਨੌਰ ਮੰਡਲ, ਪਿਆਰੇ ਲਾਲ, ਸਾਬਕਾ ਵਿਧਾਇਕ ਵੇਦ ਨਰੰਗ, ਅਨਿਲ ਅਗਰਵਾਲ ਮੀਤ ਪ੍ਰਧਾਨ ਭਾਜਪਾ ਟਰੇਡ ਸੈਲ, ਵਰਿੰਦਰ ਖੰਨਾ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਨਿਸ਼ਾ ਰਿਸ਼ੀ ਐਡਵੋਕੇਟ ਮੀਤ ਪ੍ਰਧਾਨ ਜ਼ਿਲ੍ਹਾ ਦਿਹਾਤੀ (ਨੌਰਥ), ਅੰਕੁਰ ਸਿੰਗਲਾ ਮੀਤ ਪ੍ਰਧਾਨ ਸਨੌਰ ਮੰਡਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸੀਨੀਅਰ ਆਗੂ ਭੁਪੇਸ਼ ਅਗਰਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ, ਮੀਟਿੰਗ ਵਿੱਚ ਉਮੀਦਵਾਰ ਬਿਕਰਮ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿੱਚ ਭਾਜਪਾ ਆਗੂਆਂ ਨੇ ਐਲਾਨ ਕੀਤਾ ਕਿ ਇਹ ਚੋਣ ਮੁਹਿੰਮ ਹੁਣ ਸਾਡੀ ਮੁਹਿੰਮ ਹੈ, ਅਸੀਂ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਭਲਾਈ ਲਈ ਕੀਤੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਣਗੇ ਅਤੇ ਭਾਜਪਾ, ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਦੀ ਦਿਲੋਂ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ ਉਤੇ ਲਿਜਾਇਆ ਜਾਵੇ। ਆਗੂਆਂ ਨੇ ਕਿਹਾ ਕਿ ਸ. ਚਹਿਲ ਪਿੱਛਲੇ ਲੰਮੇ ਸਮੇਂ ਤੋਂ ਹਲਕੇ ਵਿੱਚ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੰਡਲਾਂ ਵਿੱਚ ਕੇਡਰ ਪੱਧਰ ਦੀਆਂ ਮੀਟਿੰਗਾਂ ਕਰਕੇ ਘਰ ਘਰ ਜਾ ਕੇ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ ਜਾਵੇਗੀ ਅਤੇ ਹਰ ਪੱਧਰ ਉਤੇ ਪ੍ਰਚਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਬਿਕਰਮ ਇੰਦਰ ਸਿੰਘ ਚਹਿਲ ਨੇ ਬੋਲਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਲਈ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਮੈਂ ਸਮਾਜ ਸੇਵਾ ਦੀ ਭਾਵਨਾ ਨਾਲ ਚੋਣ ਲੜ ਰਿਹਾ ਹਾਂ। ਮੇਰੇ ਵੱਲੋਂ ਪਹਿਲਾਂ ਤੋਂ ਜੋ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਹ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਲਕੇ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।