PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਘਰਸ਼ੀ ਪਿੜ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਰਨਾਲਾ ਮਾਲਵਾ ਰਾਜਸੀ ਹਲਚਲ

ਚੋਣ ਅਮਲ ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ, ਸੰਪਰਕ ਨੰਬਰ ਜਾਰੀ

Advertisement
Spread Information

ਚੋਣ ਅਮਲ ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ, ਸੰਪਰਕ ਨੰਬਰ ਜਾਰੀ


ਰਵੀ ਸੈਣ,ਬਰਨਾਲਾ,2 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ ਮਿਤੀ 20 ਫਰਵਰੀ 2022 ਨੂੰ ਹੋ ਰਹੀਆਂ ਹਨ ਤੇ ਇਨਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਇਸ ਸਮੁੱਚੇ ਚੋਣ ਅਮਲ ਦੀ ਨਿਗਰਾਨੀ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਨਰਲ ਆਬਜ਼ਰਵਰ, ਖਰਚਾ ਆਬਜ਼ਰਵਰ ਤੇ ਪੁਲਿਸ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ।
 ਜ਼ਿਲਾ ਬਰਨਾਲਾ ’ਚ ਵਿਧਾਨ ਸਭਾ ਹਲਕਾ ਭਦੌੜ ਲਈ ਸ੍ਰੀ ਹਰੀਕੇਸ਼ ਮੀਨਾ ਜਨਰਲ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨਾਂ ਦਾ ਸੰਪਰਕ ਨੰਬਰ 01679-245055 ਹੈ। ਵਿਧਾਨ ਸਭਾ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਲਈ ਸੁਰੇਂਦਰ ਕੁਮਾਰ ਮੀਨਾ ਜਨਰਲ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨਾਂ ਦਾ ਸੰਪਰਕ ਨੰਬਰ 01679-242055, 76966-74066 ਹੈ।  ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੁਲੀਸ ਆਬਜ਼ਰਵਰ ਸ੍ਰੀ ਕੇ. ਜਯਾਰਮਨ ਨਿਯੁਕਤ ਕੀਤੇ ਗਏ ਹਨ, ਜਿਨਾਂ ਦਾ ਸੰਪਰਕ ਨੰਬਰ 01679-241055, 76966-50340 ਹੈ। ਵਿਧਾਨ ਸਭਾ ਹਲਕਾ ਭਦੌੜ ਲਈ ਖਰਚਾ ਆਬਜ਼ਰਵਰ ਸ੍ਰੀ ਯਸ਼ਵੰਤ ਕੁਮਾਰ ਨਿਯੁਕਤ ਕੀਤੇ ਗਏ ਹਨ, ਜਿਨਾਂ ਦਾ ਸੰਪਰਕ ਨੰਬਰ 01679-236055 ਹੈ। ਵਿਧਾਨ ਸਭਾ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਲਈ ਖਰਚਾ ਆਬਜ਼ਰਵਰ ਸ੍ਰੀ ਵਿਨੈਸ਼ੀਲ ਗੌਤਮ ਨੂੰ ਨਿਯੁਕਤ ਕੀਤਾ ਗਿਆ ਹੈ, ਜਿਨਾਂ ਦਾ ਸੰਪਰਕ ਨੰਬਰ 01679-235055 ਹੈ। ਕਿਸੇ ਵੀ ਤਰਾਂ ਦੀ ਜਾਣਕਾਰੀ, ਸ਼ਿਕਾਇਤ ਤੇ ਮੁਸ਼ਕਲਾਂ ਲਈ ਵੋਟਰਾਂ ਅਤੇ ਹੋਰ ਧਿਰਾਂ ਵੱਲੋਂ ਆਬਜ਼ਰਵਰ ਸਾਹਿਬਾਨ ਤੱਕ ਪਹੁੰਚ ਕੀਤੀ ਜਾ ਸਕਦੀ ਹੈ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!