ਕਾਂਗਰਸ ਦੇ ਵਾਇਸ ਚੇਅਰਮੈਨ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਲ
ਕਾਂਗਰਸ ਦੇ ਵਾਇਸ ਚੇਅਰਮੈਨ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਲ
- ਪਟਿਆਲਾ ਸ਼ਹਿਰੀ ਤੋਂ ਆਪ ਉਮੀਦਵਾਰ ਅਜੀਤਪਾਲ ਨੂੰ ਪੂਰੇ ਸਮਰਥਨ ਦਾ ਭਰੋਸਾ
ਪਟਿਆਲਾ,ਰਾਜੇਸ਼ ਗੌਤਮ, 3 ਫਰਵਰੀ 2022
ਜਿਵੇਂ- ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਉਵੇਂ ਹੀ ਆਪ ਪਾਰਟੀ ਵਿੱਚ ਆਗੂਆਂ ਦੇ ਸ਼ਾਮਿਲ ਹੋਣ ਦਾ ਰੁਝਾਨ ਵਧਦਾ ਜਾ ਰਿਹਾ ਹੈ। ਅੱਜ ਇਸੇ ਲੜੀ ਤਹਿਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਲਾਰਜ ਸਕੇਲ ਇੰਡਸਟਰੀ ਦੇ ਵਾਇਸ ਚੇਅਰਮੈਨ ਅਤੇ ਨੈਸ਼ਨਲ ਕਨਫੈਡਰੇਸ਼ਨ ਆਫ ਬੈਂਕ ਐਂਪਲੋਈ ਪੰਜਾਬ ਦੇ ਸਾਬਕਾ ਪ੍ਰਧਾਨ ਕੇ. ਕੇ ਸਹਿਗਲ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇੱਥੇ ਦਸਣਯੋਗ ਹੈ ਕਿ ਕੇ. ਕੇ ਸਹਿਗਲ ਪੂਰੇ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਵਿੱਚ ਇਕ ਵੱਖਰਾ ਵੋਟ ਬੈਂਕ ਹੈ। ਜਿਸ ਦਾ ਸਿੱਧੇ ਤੌਰ ਤੇ ਫਾਇਦਾ ਆਪ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੂੰ ਮਿਲੇਗਾ ਅਤੇ ਪਟਿਆਲਾ ਸ਼ਹਿਰੀ ਤੋਂ ਕਾਂਗਰਸ ਨੂੰ ਵੱਡਾ ਨੁਕਸਾਨ ਉਠਣਾ ਪਵੇਗਾ। ਇਸ ਮੌਕੇ ਸਹਿਗਲ ਨੇ ਕਿਹਾ ਕੀ ਉਹ ਆਮ ਆਦਮੀ ਪਾਰਟੀ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਆਪ ਦੇ ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਨਾਲ ਜੇ ਤੂੰ ਬਣਾਉਣਗੇ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਣਗੇ।