ਰਾਣਾ ਸੋਢੀ ਨੇ ਛਾਉਣੀ ਦਫਤਰ ਦਾ ਉਦਘਾਟਨ ਕੀਤਾ, ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ
ਰਾਣਾ ਸੋਢੀ ਨੇ ਛਾਉਣੀ ਦਫਤਰ ਦਾ ਉਦਘਾਟਨ ਕੀਤਾ, ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 5 ਫਰਵਰੀ 2022
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਛਾਉਣੀ ਦੇ ਕਬਾੜੀ ਬਾਜ਼ਾਰ ਵਿੱਚ ਸਥਿਤ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਵਿੱਚ ਫਿਰੋਜ਼ਪੁਰ ਦੇ ਇੰਚਾਰਜ ਆਰ.ਪੀ ਮਿੱਤਲ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਰਾਣਾ ਸੋਢੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ, ਕਿਉਂਕਿ ਭਾਜਪਾ ਹੀ ਸੂਬੇ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ‘ਤੇ ਲੈ ਕੇ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਗੁੰਡਾਗਰਦੀ ਅਤੇ ਮਾਫੀਆ ਰਾਜ ਨੂੰ ਖਤਮ ਕਰਨ ਲਈ ਭਾਜਪਾ ਨੂੰ ਲਿਆਉਣਾ ਜ਼ਰੂਰੀ ਹੋ ਗਿਆ ਹੈ।
ਰਾਣਾ ਸੋਢੀ ਨੇ ਸਕਰੈਪ ਮਾਰਕੀਟ ਦੇ ਦੁਕਾਨਦਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਭਾਜਪਾ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਡਵੋਕੇਟ ਯੋਗੇਸ਼ ਗੁਪਤਾ, ਜੌਹਰੀ ਲਾਲ, ਗੋਬਿੰਦ ਰਾਜ, ਕੁੰਵਰ ਪ੍ਰਤਾਪ, ਇੰਦਰਾ ਗੁਪਤਾ, ਜੌੜਾ ਆਦਿ ਹਾਜ਼ਰ ਸਨ।