PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਪਟਿਆਲਾ ਮਾਲਵਾ ਰਾਜਸੀ ਹਲਚਲ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਅਗਵਾਈ ਹੇਠ ਲੱਗੇਗੀ ਕੌਮੀ ਲੋਕ ਅਦਾਲਤ

Advertisement
Spread Information

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਅਗਵਾਈ ਹੇਠ ਲੱਗੇਗੀ ਕੌਮੀ ਲੋਕ ਅਦਾਲਤ

  • ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ’ਚ ਵੀ ਲੱਗੇਗੀ ਕੌਮੀ ਲੋਕ ਅਦਾਲਤ

    ਰਿਚਾ ਨਾਗਪਾਲ,ਪਟਿਆਲਾ, 5 ਫਰਵਰੀ:2022
    ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸ਼੍ਰੀ ਅਜੈ ਤਿਵਾੜੀ, ਜੱਜ ਸਾਹਿਬਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਰਾਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਅਗਵਾਈ ਹੇਠ ਮਿਤੀ 12 ਮਾਰਚ 2022 ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
      ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ,  ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ (ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਲ ਹੋਣਗੇ।
      ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣਨਗੇ। ਸ਼੍ਰੀ ਰਾਜਿੰਦਰ ਅਗਰਵਾਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ।
      ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ ।
      ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਵੀਡੀਓ ਕਾਨਫ਼ਰੰਸ ਰਾਹੀਂ ਪਟਿਆਲਾ ਅਤੇ ਸਬ ਡਿਵੀਜ਼ਨਾਂ (ਨਾਭਾ, ਸਮਾਣਾ ਅਤੇ ਰਾਜਪੁਰਾ) ਦੇ ਸਾਰੇ ਜੁਡੀਸ਼ੀਅਲ ਅਫ਼ਸਰ ਸਾਹਿਬਾਨ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪ੍ਰੀ ਲੋਕ ਅਦਾਲਤਾਂ ਲਗਾ ਕੇ ਝਗੜਿਆਂ ਦਾ ਨਿਪਟਾਰਾ ਸਮਝੌਤੇ ਰਾਹੀਂ ਕਰਨ ਤੇ ਜ਼ੋਰ ਦੇਣ  ਲਈ ਕਿਹਾ ਅਤੇ ਸਮਝੌਤੇ ਯੋਗ ਫ਼ੌਜਦਾਰੀ ਕੇਸਾਂ ਦੀ ਵੀ ਪਹਿਚਾਣ ਕਰਨ ਲਈ ਕਿਹਾ ।
    ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਈਟ www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ । 


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!