Skip to content
Advertisement

ਚੋਣ ਪ੍ਰਚਾਰ ਦੌਰਾਨ ਬਾਲ ਮਜਦੂਰੀ ਕਰਵਾਉਣ ਤੇ ਰੋਕ, ਉਲੰਘਣਾ ਕਰਨ ਤੇ ਹੋਵੇਗੀ ਕਾਰਵਾਈ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 7 ਫਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜਰ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜਦੂਰੀ ਕਰਵਾਉਣ ਦੀ ਸਖ਼ਤੀ ਨਾਲ ਰੋਕ ਹੈ ਅਤੇ ਚੋਣ ਪ੍ਰਚਾਰ ਵਿਚ ਜ਼ੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਉਂਦਿਆਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਿ਼ਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੱਚਿਆਂ ਤੋਂ ਪ੍ਰਚਾਰ ਜਾਂ ਪ੍ਰਚਾਰ ਸਮੱਗਰੀ ਦੀ ਢੋਆਢੁਆਈ ਜਾਂ ਚੋਣਾਂ ਨਾਲ ਜ਼ੁੜੇ ਕੰਮਾਂ ਵਿਚ ਬਾਲ ਮਜਦੂਰੀ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਇਸ ਸੰਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
Advertisement

error: Content is protected !!