PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਬਠਿੰਡਾ ਮਾਲਵਾ ਰਾਜਸੀ ਹਲਚਲ

ਨਸ਼ਿਆਂ ਦੇ ਸੌਦਾਗਰਾਂ ਨੂੰ ਭਜਾਉਣ ਲਈ ਕਰ ਰਿਹਾ ਹਾਂ ਵੋਟਾਂ ਦੀ ਮੰਗ: ਰਾਜ ਨੰਬਰਦਾਰ

Advertisement
Spread Information

ਨਸ਼ਿਆਂ ਦੇ ਸੌਦਾਗਰਾਂ ਨੂੰ ਭਜਾਉਣ ਲਈ ਕਰ ਰਿਹਾ ਹਾਂ ਵੋਟਾਂ ਦੀ ਮੰਗ: ਰਾਜ ਨੰਬਰਦਾਰ

  •  ਰਾਜ ਨੰਬਰਦਾਰ ਨੇ ਪਰਿਵਾਰ ਸਮੇਤ ਸ਼ੁਰੂ ਕੀਤਾ ਡੋਰ ਟੂ ਡੋਰ ਪ੍ਰਚਾਰ, ਮਿਲ ਰਿਹਾ ਭਾਰੀ ਸਮਰਥਨ

ਅਸ਼ੋਕ ਵਰਮਾ,ਬਠਿੰਡਾ, 7 ਫਰਵਰੀ 2022
ਭਾਜਪਾ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਗੱਠਜੋੜ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਰਾਜ ਨੰਬਰਦਾਰ ਵੱਲੋਂ ਪਰਿਵਾਰ ਸਮੇਤ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰਚਾਰ ਵਿੱਚ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਨੁੱਕਡ਼ ਬੈਠਕਾਂ ਵਿੱਚ ਆਮ ਜਨਤਾ ਦੇ ਵਿਸ਼ਾਲ ਇਕੱਠ ਨੇ ਉਨ੍ਹਾਂ ਦੀ ਜਿੱਤ ਨੂੰ ਆਸਾਨ ਕਰ ਦਿੱਤਾ ਹੈ। ਜਗ੍ਹਾ-ਜਗ੍ਹਾ ਸੰਬੋਧਨ ਕਰਦੇ ਹੋਏ ਰਾਜ ਨੰਬਰਦਾਰ ਨੇ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਬਠਿੰਡਾ ਤੋਂ ਭਜਾਉਣ ਲਈ ਉਨ੍ਹਾਂ ਵੱਲੋਂ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਜਿੱਤ ਤੋਂ ਬਾਅਦ ਉਹ ਨਸ਼ਿਆਂ ਦੇ ਸੌਦਾਗਰਾਂ ਨੂੰ ਬਠਿੰਡਾ ਤੋਂ ਭੱਜਾ ਕੇ ਹੀ ਦਮ ਲੈਣਗੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਬਠਿੰਡਾ ਅਤੇ ਰੋਜ਼ਗਾਰ ਯੁਕਤ ਹਰ ਘਰ ਦਾ ਉਨ੍ਹਾਂ ਦਾ ਸੁਫ਼ਨਾ ਹੈ, ਜਿਸਨੂੰ ਉਹ ਜਿੱਤ ਤੋਂ ਬਾਅਦ ਸਾਕਾਰ ਕਰਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਗੱਠਜੋੜ ਸਰਕਾਰ ਦੁਆਰਾ ਪੰਜਾਬ ਵਿੱਚ ਵੀ ਲੋਕਹਿਤ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ, ਨੌਜਵਾਨਾਂ ਨੂੰ ਡਿਗਰੀ ਤੋਂ ਬਾਅਦ 4000 ਰੂਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ, ਉੱਚ ਸਿੱਖਿਆ ਲਈ ਬਿਨਾਂ ਗਾਰੰਟੀ ਲੋਨ ਦਿੱਤਾ ਜਾਵੇਗਾ, 5 ਏਕਡ਼ ਤੱਕ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਬੇਜਮੀਨੇ ਮਜਦੂਰਾਂ ਤੇ ਕਿਸਾਨਾਂ ਨੂੰ ਸ਼ਾਮਲਾਟ ਜਗ੍ਹਾ ਖੇਤੀ ਲਈ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਨ ਵਾਲੀ ਸਰਕਾਰ ਬਣੇਗੀ ਅਤੇ ਇਸ ਸਰਕਾਰ ਵਿੱਚ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਹਰ ਤਰ੍ਹਾਂ ਦੇ ਜਤਨ ਕੀਤੇ ਜਾਣਗੇ। ਰਾਜ ਨੰਬਰਦਾਰ ਨੇ ਕਿਹਾ ਕਿ ਹੁਣ ਤੱਕ ਬਠਿੰਡਾ ਤੋਂ ਸਿਰਫ ਸ਼ਰਮਾਏਦਾਰ ਹੀ ਜਿੱਤੇ ਹਨ, ਜਿਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਮਕਸਦ ਹੀ ਵਪਾਰ ਕਰਣਾ ਸੀ, ਪਰ ਇਸ ਵਾਰ ਬਠਿੰਡਾ ਦੇ ਨਾਲ-ਨਾਲ ਪੰਜਾਬ ਭਰ ਤੋਂ ਵਿਧਾਨਸਭਾ ਵਿੱਚ ਰਾਜਨੀਤੀ ਨੂੰ ਸਮਾਜ ਸੇਵਾ ਸੱਮਝਣ ਵਾਲੇ ਉਮੀਦਵਾਰ ਹੀ ਜਿੱਤ ਕੇ ਜਾਣਗੇ ਅਤੇ ਜਨਤਾ ਨੇ ਅਕਾਲੀ ਦਲ, ਕਾਂਗਰਸ ਅਤੇ ਆਪ ਨੂੰ ਹਰਾਉਣ ਲਈ ਪੂਰੀ ਤਰ੍ਹਾਂ ਨਾਲ ਮਨ ਬਣਾ ਲਿਆ ਹੈ। ਰਾਜ ਨੰਬਰਦਾਰ ਨੇ ਕਿਹਾ ਕਿ ਉਹ ਬਠਿੰਡਾ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਨਾਲ ਭਰਪੂਰ ਕਰਣਾ ਚਾਹੁੰਦੇ ਹਨ ਅਤੇ ਇਸਦੇ ਲਈ ਬਠਿੰਡਾ ਨਿਵਾਸੀਆਂ ਦੀ ਇੱਕ ਇੱਕ ਵੋਟ ਜਰੂਰੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਭਾਜਪਾ-ਪੰਜਾਬ ਲੋਕ ਕਾਂਗਰਸ-ਸੰਯੁਕਤ ਅਕਾਲੀ ਦਲ ਦੇ ਸਾਰੇ ਅਹੁਦੇਦਾਰ, ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Spread Information
Advertisement

LEAVE A RESPONSE

Your email address will not be published. Required fields are marked *

PANJAB TODAY

ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022 ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ। ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

error: Content is protected !!