Skip to content
Advertisement
ਜ਼ਿਲਾ ਕਚਿਹਰੀਆਂ ਬਰਨਾਲਾ ’ਚ ਕੌਮੀ ਲੋਕ ਅਦਾਲਤ 12 ਮਾਰਚ ਨੂੰ
ਸੋਨੀ ਪਨੇਸਰ,ਬਰਨਾਲਾ, 9 ਫਰਵਰੀ 2022
ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਜ਼ਿਲਾ ਕਚਿਹਰੀਆਂ ਬਰਨਾਲਾ ਵਿਖੇ 12 ਮਾਰਚ 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਗੁਰਬੀਰ ਸਿੰਘ ਨੇ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਇੱਕ ਦਰਖ਼ਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੌਲ ਫ੍ਰੀ ਹੈਲਪਲਾਈਨ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
error: Content is protected !!