PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ

Advertisement
Spread Information

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ

  • ਗਰਭਵਤੀ ਮਹਿਲਾਵਾਂ ਕੋਵਿਡ ਟੀਕਾਕਰਣ ਜ਼ਰੂਰ ਕਰਵਾਉਣ— ਡਾ. ਰਮਿੰਦਰ ਕੌਰ

    ਅਸ਼ੋਕ ਧੀਮਾਨ,ਫਤਿਹਗੜ੍ਹ ਸਾਹਿਬ, 9 ਫਰਵਰੀ 2022

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ 36 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਡਾ. ਰਮਿੰਦਰ ਕੌਰ ਨੇ ਗਰਭਵਤੀਆਂ ਨੂੰ ਚੰਗੀ ਸਿਹਤ, ਸੰਤੁਲਿਤ ਭੋਜਨ, ਐਟੀਨੇਟਲ ਚੈਕਅੱਪ, ਗਰਭ ਦੌਰਾਨ ਜ਼ੋਖਿਮਾਂ ਦੀਆਂ ਨਿਸ਼ਾਨੀਆਂ ਸਬੰਧੀ ਜਾਗਰੂਕ ਕੀਤਾ ਅਤੇ ਸਰਕਾਰੀ ਸੰਸਥਾਵਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਕੋਵਿਡ ਟੀਕਾਕਰਣ ਕਰਵਾਉਣ ਲਈ ਉ਼ਤਸ਼ਹਿਤ ਕਰਦੇ ਹੋਏ ਕਿਹਾ ਕਿ ਗਰਭਵਤੀਆਂ ਲਈ ਟੀਕਾਰਕਣ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਗਰਭਵਤੀਆਂ ਨੂੰ ਟੀਕਾਕਰਣ ਦਾ ਕੋਈ ਵੀ ਨੁਕਸਾਨ ਨਹੀਂ ਹੈ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਆਪਣੇ ਮਨ ਵਿਚ ਕਿਸੇ ਤਰ੍ਹਾਂ ਦਾ ਵਹਿਮ ਨਹੀਂ ਰੱਖਣਾ ਚਾਹੀਦਾ, ਉਨ੍ਹਾਂ ਲਈ ਤੇ ਉਨ੍ਹਾਂ ਦੇ ਬੱਚੇ ਲਈ ਕੋਵਿਡ ਦਾ ਟੀਕਾ ਬਿਲਕੁੱਲ ਸੁਰੱਖਿਅਤ ਹੈ। ਉਨ੍ਹਾਂ ਨੇ ਇਸ ਮੌਕੇ ਸਾਰਿਆ ਨੂੰ ਅਪੀਲ ਕੀਤੀ ਕਿ 15 ਸਾਲ ਤੋ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਰਕਨ ਕਰਵਾਉਣਾ ਚਾਹੀਦਾ ਹੈ ਤੇ ਇਹ ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਬਿਲਕੁੱਲ ਮੁਫਤ ਲਗਾਇਆ ਜਾ ਰਿਹਾ ਹੈ।ਇਸ ਮੌਕੇ ਡਾ. ਅਮਨਦੀਪ ਕੌਰ, ਮਹਾਵੀਰ ਸਿੰਘ ਬੀ.ਈ.ਈ., ਉਪਵੈਦ ਪ੍ਰੀਤੀ, ਸਟਾਫ ਨਰਸ ਜਗਮੀਤ ਕੌਰ, ਫਾਰਮੇਸੀ ਅਫਸਰ ਨਿਰਪਾਲ ਸਿੰਘ, ਰੇਡੀਓਗ੍ਰਾਫਰ ਮੰਗਤ ਰਾਮ, ਮ.ਪ.ਹ.ਵ. ਤੇਤਰ ਲਾਲ ਤੇ ਹੋਰ ਮੌਜੂਦ ਸਨ


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!