ਜਨਰਲ ਅਬਜ਼ਰਵਰ ਵੱਲੋਂ ਸੰਗਰੂਰ ਦੇ ਕਈ ਪੋਲਿੰਗ ਬੂਥਾਂ ਦੀ ਜਾਂਚ ਕਰਕੇ ਪ੍ਰਬੰਧਾਂ ਦਾ ਜਾਇਜ਼ਾ

Spread Information

ਜਨਰਲ ਅਬਜ਼ਰਵਰ ਵੱਲੋਂ ਸੰਗਰੂਰ ਦੇ ਕਈ ਪੋਲਿੰਗ ਬੂਥਾਂ ਦੀ ਜਾਂਚ ਕਰਕੇ ਪ੍ਰਬੰਧਾਂ ਦਾ ਜਾਇਜ਼ਾ


ਪਰਦੀਪ ਕਸਬਾ ,ਸੰਗਰੂਰ, 9 ਫਰਵਰੀ:2022
ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ ਸਥਾਪਤ ਪੋਲਿੰਗ ਬੂਥਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਂਚ ਕਰਦਿਆਂ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਆਈ ਏ ਐਸ ਅਧਿਕਾਰੀ ਸ਼੍ਰੀ ਸੁਬੋਧ ਯਾਦਵ, ਜੋ ਕਿ ਚੋਣ ਕਮਿਸ਼ਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਸੰਗਰੂਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਹਨ, ਨੇ ਵੱਡੀ ਗਿਣਤੀ ਪੋਲਿੰਗ ਬੂਥਾਂ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ। ਉਨਾਂ ਵੋਟਰਾਂ ਲਈ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਉਪਲਬਧਤਾ ਤੇ ਤਿਆਰੀ ਸਬੰਧੀ ਵੀ ਜਾਇਜ਼ਾ ਲਿਆ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਆਪਣੇ ਦੌਰੇ ਦੌਰਾਨ ਜਨਰਲ ਅਬਜ਼ਰਵਰ ਵੱਲੋਂ ਪੋਲਿੰਗ ਬੂਥ ਨੰਬਰ  10-17, 47-50, 81, 82, 85, 86, 211, 212, 173, 174  ਦਾ ਜਾਇਜ਼ਾ ਲਿਆ ਗਿਆ ਅਤੇ ਇਨਾਂ ਪੋਲਿੰਗ ਬੂਥਾਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਕੀਤੇ ਪ੍ਰਬੰਧਾਂ ਨੂੰ ਵਾਚਿਆ ਗਿਆ। ਉਨਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਤਾਇਨਾਤ ਹੋਣ ਵਾਲੇ ਸਟਾਫ਼ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।


Spread Information

Leave a Comment

Your email address will not be published. Required fields are marked *

error: Content is protected !!
Scroll to Top