ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਸਵੀਪ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਕੇ ਕੀਤਾ ਗਿਆ ਰਵਾਨਾ

Spread Information

ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਸਵੀਪ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਕੇ ਕੀਤਾ ਗਿਆ ਰਵਾਨਾ


ਪਰਦੀਪ ਕਸਬਾ ,ਧੂਰੀ/ਸੰਗਰੂਰ, 11 ਫਰਵਰੀ 2022
ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਹਰੇਕ ਨਾਗਰਿਕ ਤੱਕ 20 ਫਰਵਰੀ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦਾ ਸੁਨੇਹਾ ਪਹੁੰਚਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਅੰਦਰ ਸਵੀਪ ਗਤੀਵਿਧੀਆਂ ਜੋਸ਼ੋ ਖਰੋਸ਼ ਨਾਲ ਚੱਲ ਰਹੀਆਂ ਹਨ। ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਧੂਰੀ ਵਿਖੇ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਵੱਲੋਂ ਵੋਟਰ ਚੇਤਨਾ ਰੈਲੀ ਦਾ ਆਗਾਜ਼ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਜਿਸ ਵਿੱਚ ਅਧਿਕਾਰੀਆਂ, ਕਰਮਚਾਰੀਆਂ, ਸ਼ਹਿਰ ਵਾਸੀਆਂ ਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ‘ਮੇਰਾ ਵੋਟ ਮੇਰਾ ਅਧਿਕਾਰ, ਮੇਰੀ ਵੋਟ ਮੇਰੀ ਜਿੰਮੇਵਾਰੀ’ ਨਾਅਰੇ ਅਧੀਨ ਘਰ ਘਰ ਤੱਕ ਵੋਟਾਂ ਦੀ ਅਹਿਮੀਅਤ ਬਾਰੇ ਸੁਨੇਹਾ ਪਹੁੰਚਾਇਆ।
ਇਸ ਮੌਕੇ ਸ਼੍ਰੀ ਸੁਬੋਧ ਯਾਦਵ ਨੇ ਕਿਹਾ ਕਿ ਸਮੂਹ ਹਲਕਿਆਂ ਵਿੱਚ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਅਜਿਹੀਆਂ ਉਸਾਰੂ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਕੋਈ ਵੀ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹਿ ਸਕੇ। ਉਨਾਂ ਕਿਹਾ ਕਿ ਆਮ ਲੋਕਾਂ ਦੀ ਸ਼ਮੂਲੀਅਤ ਨਾਲ ਅਜਿਹੀਆਂ ਚੇਤਨਾ ਰੈਲੀਆਂ ਦਾ ਸੰਦੇਸ਼ ਤੇਜ਼ੀ ਨਾਲ ਫੈਲਦਾ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਮਤਦਾਨ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਅਜਿਹੇ ਪ੍ਰੋਗਰਾਮ ਅਹਿਮ ਸਾਬਤ ਹੁੰਦੇ ਹਨ। ਇਸ ਮੌਕੇ ਰਿਟਰਨਿੰਗ ਅਫ਼ਸਰ ਧੂਰੀ ਸ਼੍ਰੀਮਤੀ ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵੱਖ ਵੱਖ ਵਿਭਾਗਾਂ ਦੁਆਰਾ ਸਵੀਪ ਗਤੀਵਿਧੀਆਂ ਚਲਾਉਂਦੇ ਹੋਏ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।


Spread Information

Leave a Comment

Your email address will not be published. Required fields are marked *

error: Content is protected !!
Scroll to Top