ਜ਼ਿਲ੍ਹਾ ਮੈਜਿਸਟਰਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

Advertisement
Spread Information

ਜ਼ਿਲ੍ਹਾ ਮੈਜਿਸਟਰਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ


ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 11 ਫਰਵਰੀ 2022

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਬਬੀਤਾ ਕਲੇਰ ਨੇ ਫਾਜ਼ਿਲਕਾ ਜ਼ਿਲ੍ਹੇ ਅੰਦਰ 20 ਫਰਵਰੀ 2022 ਨੂੰ ਕਮਾਈ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕੇ ਇਸ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਹੁਕਮਾਂ ਵਿੱਚ ਉਨ੍ਹਾਂ ਦੱਸਿਆ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1981 ਦੀ ਧਾਰਾ 25, ਰੀਪਰਜੈਂਨਟਿਵ ਆਫ ਪੀਓਪਲ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਅਤੇ ਕਮਰਸ਼ੀਅਲ ਇਸਟਾਬਲਿਸਮੈਂਟ ਐਕਟ 1958 ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਫਰਵਰੀ 2022 ਨੂੰ ਕਮਾਈ ਛੁੱਟੀ ਰਹੇਗੀ। ਇਸ ਛੁੱਟੀ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top