ਪੀ.ਐੱਲ.ਸੀ ਨੂੰ ਵੋਟ ਮਤਲਬ ਪਟਿਆਲਾ ਦੇ ਵਿਕਾਸ ਨੂੰ ਵੋਟ

Advertisement
Spread Information

ਪੀ.ਐੱਲ.ਸੀ ਨੂੰ ਵੋਟ ਮਤਲਬ ਪਟਿਆਲਾ ਦੇ ਵਿਕਾਸ ਨੂੰ ਵੋਟ


ਰਾਜੇਸ਼ ਗੌਤਮ, ਪਟਿਆਲਾ,11 ਫਰਵਰੀ 2022
ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰ ਰਹੀ। ਉਨ੍ਹਾਂ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ ਵੱਖ-ਵੱਖ ਮੀਟਿੰਗਾਂ ਕੀਤੀਆਂ। ਜਿਸ ਵਿਚ ਉਨਾ ਨਾਲ ਜ਼ਿਲ੍ਹਾ ਪ੍ਰਧਾਨ ਕੇ. ਕੇ.ਮਲਹੋਤਰਾ, ਕੌਂਸਲਰ ਅਤੇ ਬਲਾਕ ਪ੍ਰਧਾਨ ਅਤੁਲ ਜੋਸ਼ੀ, ਕੌਂਸਲਰ ਲੀਲਾ ਰਾਣੀ, ਕੌਂਸਲਰ ਸ਼ੰਮੀ ਡੈਂਟਰ ਕੌਂਸਲਰ, ਗੁਰਿੰਦਰ ਕੌਰ ਕਾਲੇਕਾ ਪੀ ਐਲ.ਸੀ.ਦੇ ਸੋਸ਼ਲ ਮੀਡੀਆ ਇੰਚਾਰਜ ਬਲਵਿੰਦਰ ਸਿੰਘ ਗਰੇਵਾਲ ਵੀ ਹਾਜਰ ਸਨ। ਇਸ ਮੌਕੇ ਜੈ ਇੰਦਰ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਲੋਕ ਕਾਂਗਰਸ ਨੂੰ ਵੋਟ ਪਾਉਣਾ ਮਤਲਬ ਪਟਿਆਲਾ ਦੇ ਵਿਕਾਸ ਲਈ ਵੋਟ ਪਾਉਣ ਹੈ। ਕਿਉਂਕਿ ਚੋਣਾਂ ਤੋਂ ਬਾਅਦ ਪੀ. ਐਲ. ਸੀ ਅਤੇ ਬੀਜੇਪੀ ਗਠਬੰਧਨ ਦੀ ਸਰਕਾਰ ਬਣਨ ਤੋਂ ਬਾਅਦ ਪਟਿਆਲਾ ਲਈ ਮੁੜ ਤੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਹੋਣਗੀਆਂ। ਜਿਸ ਨਾਲ ਇਕ ਵਾਰ ਫਿਰ ਤੋਂ ਪਟਿਆਲਾ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ।ਕਿਉਂਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪਟਿਆਲਾ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ।

Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top