ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਪੋਲਿੰਗ ਸਟਾਫ਼ ਦੀ ਚੋਣ ਰਿਹਰਸਲ ਦਾ ਜਾਇਜ਼ਾ

Advertisement
Spread Information

ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਪੋਲਿੰਗ ਸਟਾਫ਼ ਦੀ ਚੋਣ ਰਿਹਰਸਲ ਦਾ ਜਾਇਜ਼ਾ


ਪਰਦੀਪ ਕਸਬਾ ,ਸੰਗਰੂਰ, 13 ਫ਼ਰਵਰੀ:2022

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਰਿਟਰਨਿੰਗ ਅਧਿਕਾਰੀਆਂ ਵੱਲੋਂ ਜਨਰਲ ਅਬਜ਼ਰਵਰ ਸ੍ਰੀ ਸੁਬੋਧ ਯਾਦਵ ਦੀ ਹਾਜ਼ਰੀ ਵਿੱਚ ਸਰਕਾਰੀ ਰਣਬੀਰ ਕਾਲਜ ਵਿਖੇ ਅੱਜ ਪੋਲਿੰਗ ਸਟਾਫ਼ ਦੀ ਤੀਜੀ ਚੋਣ ਰਿਹਰਸਲ ਕੀਤੀ ਗਈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ  ਨੇ ਆਪਣੇ ਦਾਇਰੇ ਅੰਦਰ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਸਟਾਫ ਦੀ ਚੋਣ ਰਿਹਰਸਲ ਦਾ ਜਾਇਜ਼ਾ ਲਿਆ।
ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਨੇ ਦਿੜ੍ਹਬਾ ਅਤੇ ਸੰਗਰੂਰ ਦੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਚੋਣ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਆਖਿਆ।
 ਜਨਰਲ ਅਬਜ਼ਰਵਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਨਾ ਕੀਤੀ ਜਾਵੇ। ਇਸ ਮੌਕੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਵੀ ਹਾਜ਼ਰ ਸਨ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top