ਪੰਜਾਬ ਦੇ ਲੋਕ ਕਾਂਗਰਸ ਦੇ ਹਾਕੀ ਵਾਲੇ ਬਟਨ ਨੂੰ ਦਬਾ ਕੇ ਜਿੱਤ ਨੂੰ ਬਣਾਉਣਗੇ ਯਕੀਨੀ-ਬਿਕਰਮ ਚਹਿਲ

Spread Information

ਪੰਜਾਬ ਦੇ ਲੋਕ ਕਾਂਗਰਸ ਦੇ ਹਾਕੀ ਵਾਲੇ ਬਟਨ ਨੂੰ ਦਬਾ ਕੇ ਜਿੱਤ ਨੂੰ ਬਣਾਉਣਗੇ ਯਕੀਨੀ-ਬਿਕਰਮ ਚਹਿਲ

  • ਕੇਂਦਰੀ ਗ੍ਰਹਿ ਮੰਤਰੀ ਨੂੰ ਸਨੌਰ ਹਲਕੇ ਵਿੱਚ ਚਲਾਈਆਂ ਜਾ ਰਹੀਆਂ ਲੋਕ ਪੱਖੀ  ਸਕੀਮਾਂ ਦੀ ਦਿੱਤੀ ਜਾਣਕਾਰੀ
ਰਾਜੇਸ਼ ਗੌਤਮ,ਸਨੌਰ,14 ਫਰਵਰੀ 2022
“ਸਨੌਰ ਹਲਕੇ ਦੀ ਸੀਟ ਭਾਰੀ ਬਹੁਮਤ ਨਾਲ ਜਿਤਾ ਕੇ ਐਨਡੀਏ ਦੀ ਬਣ ਰਹੀ ਸਰਕਾਰ ਵਿੱਚ ਪੂਰਾ ਸਹਿਯੋਗ ਪਾਵਾਂਗੇ”, ਇਹ ਕਹਿਣਾ ਹੈ ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦਾ । ਬਿਕਰਮ ਚਹਿਲ ਨੇ ਕਿਹਾ ਕਿ ਉਹਨਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਉਹਨਾਂ ਦੀ ਚੋਣ ਮੁਹਿੰਮ ਦੀ ਕਮਾਨ ਖੁਦ ਹੀ ਸੰਭਾਲੀ ਹੋਈ ਹੈ ਅਤੇ ਉਹਨਾਂ ਦੀਆਂ ਟੀਮਾਂ ਵੀ ਪਿੰਡ ਪਿੰਡ ਪ੍ਰਚਾਰ ਕਰ ਰਹੀਆਂ ਹਨ ਅਤੇ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੀ 20 ਫਰਵਰੀ ਨੂੰ ਹਲਕੇ ਦੇ ਵੋਟਰ ਪੰਜਾਬ ਲੋਕ ਕਾਂਗਰਸ ਦੇ ਹਾਕੀ ਵਾਲੇ ਬਟਨ ਨੂੰ ਦਬਾ ਕੇ ਉਹਨਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ ‌‌|
ਇਸ ਦੇ ਨਾਲ ਹੀ ਬਿਕਰਮ ਚਹਿਲ ਨੇ ਦੱਸਿਆ ਕਿ ਬੀਤੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਵਿਖੇ ਹੋਈ ਭਰਵੀਂ  ਰੈਲੀ ਦੌਰਾਨ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਸਨੌਰ ਹਲਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਉਹਨਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਤੋ ਜਾਣੂ ਕਰਵਾਇਆ । ਇਹ ਵੀ ਦੱਸਣਾ ਬਣਦਾ ਹੈ ਕਿ ਗ੍ਰਹਿ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਬਿਕਰਮ ਚਹਿਲ ਦੇ ਕੰਮਾਂ ਦੀ ਵਿਸ਼ੇਸ਼ ਸ਼ਲਾਘਾ ਵੀ ਕੀਤੀ ਸੀ। ਗ੍ਰਹਿ ਮੰਤਰੀ ਨੇ ਕਿਹਾ ਸੀ ਕਿ ਗੱਠਜੋੜ ਨੂੰ ਬਿਕਰਮ ਚਹਿਲ ਵਰਗੇ ਨੌਜਵਾਨ ਉਮੀਦਵਾਰਾਂ ਤੇ ਮਾਣ ਹੈ ।

Spread Information

Leave a Comment

Your email address will not be published. Required fields are marked *

error: Content is protected !!
Scroll to Top