ਰਾਣਾ ਸੋਢੀ ਦੀ ਅਗਵਾਈ ‘ਚ ਭਾਜਪਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ
ਰਾਣਾ ਸੋਢੀ ਦੀ ਅਗਵਾਈ ‘ਚ ਭਾਜਪਾ ਨੇ ਅਕਾਲੀ ਦਲ ਨੂੰ ਦਿੱਤਾ ਝਟਕਾ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 14 ਫਰਵਰੀ 2022
ਪਿੰਡਾਂ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਬਗੇ ਵਾਲਾ ਵਿੱਚ ਦਰਜਨਾਂ ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਜਸਬੀਰ ਸਿੰਘ, ਗੁਰਬਖਸ਼ ਸਿੰਘ, ਪਰਮਜੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਕਾਰਜ ਸਿੰਘ, ਸਾਰਜ ਸਿੰਘ, ਸਤਨਾਮ ਸਿੰਘ, ਜੁਝਾਰ ਸਿੰਘ, ਹਰਬੰਸ ਸਿੰਘ, ਹਰਬੰਸ ਸਿੰਘ, ਨਿਮਾਣ ਸਿੰਘ, ਗੁਰਵਿੰਦਰ ਸਿੰਘ, ਪਿੰਡ ਕਾਲੂਵਾਲਾ ਤੋਂ ਜਸਵੰਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ, ਸੁਖਦੇਵ ਸਿੰਘ, ਬਾਬਾ ਮੰਗੇਸ਼ਾਹ, ਜੁਗਰਾਜ ਸਿੰਘ, ਕੁਲਦੀਪ ਸਿੰਘ, ਪ੍ਰੇਮ, ਅਕਾਸ਼, ਸ਼ੇਰਾ, ਸੋਢਾ, ਗੋਰਾ, ਹੈਪੀ, ਕਾਕਾ, ਸੂਰਜ ਆਦਿ ਹਾਜ਼ਰ ਸਨ। ਉਕਤ ਮੈਂਬਰਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦਾ ਵਿਕਾਸ ਅਤੇ ਲੋਕਾਂ ਨੂੰ ਜੋ ਮਾਣ-ਸਨਮਾਨ ਮਿਲਣਾ ਚਾਹੀਦਾ ਹੈ, ਉਹ ਸਿਰਫ਼ ਰਾਣਾ ਸੋਢੀ ਹੀ ਹਾਸਲ ਦਵਾ ਸਕਦੇ ਹਨ।
ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪਾਰਟੀ ਤੋਂ ਇਲਾਵਾ ਭਾਜਪਾ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਜਿਸ ਦੇ ਮੈਂਬਰ ਪਰਿਵਾਰ ਦੇ ਰੂਪ ਵਿੱਚ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।
ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਮਿਲਣਾ ਯਕੀਨੀ ਬਣਾਉਣ ਲਈ ਸਰਕਾਰ ਨੇ ਠੋਸ ਕਦਮ ਚੁੱਕੇ ਹਨ।