ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

Advertisement
Spread Information

ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022

        ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਫਰਵਰੀ 2022 ਨੂੰ ਕਮਾਈ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

      ਉਨ੍ਹਾਂ ਅੱਗੇ ਦੱਸਿਆ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1981 ਦੀ ਧਾਰਾ 25, ਰੀਪਰਜੈਂਨਟਿਵ ਆਫ ਪੀਪਲ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਅਤੇ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਫਰਵਰੀ 2022 ਨੂੰ ਕਮਾਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ। 


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top