PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਫ਼ਤਿਹਗੜ੍ਹ ਸਾਹਿਬ ਮਾਲਵਾ ਰਾਜਸੀ ਹਲਚਲ

ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਵਾਲਿਆਂ ਲਈ ਬਣਾਇਆ ਪੋਸਟਲ ਵੋਟਿੰਗ ਸੈਂਟਰ

Advertisement
Spread Information

ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਵਾਲਿਆਂ ਲਈ ਬਣਾਇਆ ਪੋਸਟਲ ਵੋਟਿੰਗ ਸੈਂਟਰ


ਅਸ਼ੋਕ ਧੀਮਾਨ,ਅਮਲੋਹ/ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022

ਅਗਾਮੀ ਵਿਧਾਨ ਸਭਾ ਚੋਣਾਂ ਲਈ 12-ਡੀ ਫਾਰਮ ਵਾਲੇ ਸਾਰੇ ਵੋਟਰ ਜੋ ਕਿ ਵੱਖ-ਵੱਖ ਕਾਰਨਾਂ ਕਰਕੇ ਪੋਲਿੰਗ ਵਾਲੇ ਦਿਨ ਪੋਲਿੰਗ ਬੂਥ ਤੇ ਜਾ ਕੇ ਵੋਟ ਪਾਉਣ ਨਹੀਂ ਜਾ ਸਕਦੇ,, ਉਨ੍ਹਾਂ ਦੀ ਸਹੂਲਤ ਲਈ ਐਸ.ਡੀ.ਐਮ. ਦਫ਼ਤਰ ਅਮਲੋਹ ਵਿਖੇ ਪੋਸਟਲ ਵੋਟਿੰਗ ਸੈਂਟਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਇਹ ਜਾਣਕਾਰੀ ਦਿੰਦਿਆਂ  ਅਮਲੋਹ ਦੇ ਐਸ.ਡੀ.ਐਮ.-ਕਮ-ਰਿਟਰਨਿੰਗ ਅਫਸਰ ਸ਼੍ਰੀਮਤੀ ਜੀਵਨਜੋਤ ਕੌਰ ਨੇ ਦੱਸਿਆ ਕਿ ਪੋਸਟਲ ਵੋਟਿੰਗ ਸੈਂਟਰ ਨਾਇਬ ਤਹਿਸੀਲਦਾਰ ਅਮਲੋਹ ਦੇ ਕਮਰਾ ਨੰ: 3 ਵਿੱਚ ਬਣਾਇਆ ਗਿਆ ਹੈ ਜਿਥੇ ਕਿ 15 ਫਰਵਰੀ ਤੋਂ 18 ਫਰਵਰੀ, 2022 ਤੱਕ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੋਟਾਂ ਪਾਈਆਂ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀ ਵੀ ਇਸ ਸੈਂਟਰ ਤੇ ਆਪਣੀ ਵੋਟ ਪਾ ਸਕਦੇ ਹਨ।
ਸ਼੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਅਨੁਸਾਰ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!