ਹਰੇਕ ਪ੍ਰਕਾਰ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਹਰੇਕ ਪ੍ਰਕਾਰ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 15 ਫਰਵਰੀ 2022
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 12 ਮਾਰਚ, 2022 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਜਾਣਕਾਰੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਤੇ ਜਿ਼ਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।
ਸ੍ਰੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਮਿਤੀ 12.03.2022 ਦੀ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ ਅਤੇ ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ।
ਜਿ਼ਲ੍ਹਾ ਤੇ ਸ਼ੈਸ਼ਨ ਜੱਜ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।