ਵੋਟਾਂ ਬਾਰੇ ਜਾਗਰੂਕਤਾ ਲਈ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ

Advertisement
Spread Information

ਵੋਟਾਂ ਬਾਰੇ ਜਾਗਰੂਕਤਾ ਲਈ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ


ਪਰਦੀਪ ਕਸਬਾ ,ਸੰਗਰੂਰ, 18 ਫਰਵਰੀ 2022

ਵਿਧਾਨ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ  ਪੀ.ਡਬਲਿਊ ਡੀ ਰੈਸਟ ਹਾਊਸ ਸੰਗਰੂਰ ਤੋਂ ਇੱਕ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਵੱਲੋਂ ਜਨਰਲ ਅਬਜ਼ਰਵਰ ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ, ਖਰਚਾ ਅਬਜ਼ਰਵਰ ਸ਼੍ਰੀ ਲਿਆਕਤ ਅਲੀ ਅਫ਼ਾਕੀ ਅਤੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਮੌਜੂਦਗੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਏ.ਡੀ.ਸੀ ਸ਼੍ਰੀ ਲਤੀਫ਼ ਅਹਿਮਦ ਤੇ ਰਿਟਰਨਿੰਗ ਅਫ਼ਸਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ।  
ਇਹ ਸਾਇਕਲ ਰੈਲੀ ਪੀ.ਡਬਲਿਊ.ਡੀ ਰੈਸਟ ਹਾਊਸ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ, ਰੌਕਸੀ ਰੋਡ, ਵੱਡਾ ਚੌਂਕ, ਫੁਹਾਰਾ ਚੌਂਕ, ਪਟਿਆਲਾ ਗੇਟ, ਪੰਚਾਇਤ ਘਰ, ਸਟੇਡੀਅਮ ਦੇ ਅੱਗਿਓਂ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਜ਼ਿਲਾ ਕੋਰਟ, ਛੋਟਾ ਚੌਂਕ, ਬੱਸ ਸਟੈਂਡ ਤੋਂ ਹੁੰਦੀ ਹੋਈ ਵਾਪਸ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਸਮਾਪਤ ਹੋਈ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਬਹੁ ਗਿਣਤੀਆਂ ਵਿਦਿਆਰਥੀਆਂ ਤੇ ਸਾਇਕਲ ਕਲੱਬ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ।
ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ 20 ਫਰਵਰੀ ਦਾ ਦਿਨ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ ਦਿਨ ਹੈ ਅਤੇ ਹਰੇਕ ਬਾਲਗ ਵਿਅਕਤੀ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਪਹਿਲ ਦੇ ਆਧਾਰ ’ਤੇ ਆਪਣੇ ਹੱਕ ਦੀ ਵਰਤੋਂ ਕਰੇ। ਉਨਾਂ ਕਿਹਾ ਕਿ ਇਹ ਸੰਦੇਸ਼ ਘਰ ਘਰ ਪਹੁੰਚਾਉਣ ਦੇ ਉਦੇਸ਼ ਨਾਲ ਇਹ ਜਾਗਰੂਕਤਾ ਰੈਲੀ ਕਰਵਾਈ ਗਈ ਹੈ ਅਤੇ ਇਸ ਤੋਂ ਪਹਿਲਾਂ ਵੀ ਸਵੀਪ ਤਹਿਤ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੱਖ ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਸਭ ਤੱਕ ਇਹ ਸੁਨੇਹਾ ਪਹੁੰਚ ਸਕੇ।
ਇਸ ਮੌਕੇ ਖਰਚਾ ਅਬਜ਼ਰਵਰ ਸ਼੍ਰੀ ਲਿਆਕਤ ਅਲੀ ਅਫ਼ਾਕੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਬਿਨਾਂ ਕਿਸੇ ਡਰ ਤੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੋਟਾਂ ਦੇ ਮਹਾਂ ਤਿਓਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top