ਡਿਪਟੀ ਕਮਿਸ਼ਨਰ ਨੇ ਜ਼ਿਲੇ੍ ਦੇ ਸਮੂਹ ਹਲਕਿਆਂ ਦੇ ਵੱਖ-ਵੱਖ ਬੂਥਾਂ ਦਾ ਕੀਤਾ ਦੌਰਾ
ਡਿਪਟੀ ਕਮਿਸ਼ਨਰ ਨੇ ਜ਼ਿਲੇ੍ ਦੇ ਸਮੂਹ ਹਲਕਿਆਂ ਦੇ ਵੱਖ-ਵੱਖ ਬੂਥਾਂ ਦਾ ਕੀਤਾ ਦੌਰਾ
- ਵੱਧ ਤੋਂ ਵੱਧ ਵੋਟ ਪਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 20 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਜ਼ਿਲੇ੍ਹ ਦੇ ਸਾਰਿਆਂ ਹਲਕਿਆਂ ਦੇ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖੁਦ ਹਲਕਿਆਂ ਅੰਦਰ ਜਾ ਕੇ ਅਮਨ-ਸ਼ਾਂਤੀ ਦੀ ਕਾਨੂੰਨੀ ਵਿਵਸਥਾ ਦਾ ਜਾਇਜਾ ਲਿਆ ਤਾਂ ਜ਼ੋ ਜ਼ਿਲੇ੍ਹ ਅੰਦਰ ਸ਼ਾਂਤੀਪੂਰਵਕ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਹੋ ਸਕੇ।ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਯੋਗ ਵਿਅਕਤੀ ਆਪਣੀ ਵੋਟ ਜ਼ਰੂਰ ਪਾਏ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਚਿਨ ਗੁਪਤਾ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫਸਰ ਨੇ ਵੱਖ-ਵੱਖ ਬੂਥਾਂ ਦਾ ਜਾਇਜਾ ਲੈਂਦੇ ਹੋਏ ਕਿਹਾ ਕਿ ਸਾਰੇ ਹਲਕਿਆਂ ਦੇ ਬੂਥਾਂ `ਚ ਅਮਨ-ਸ਼ਾਂਤੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਅਤੇ ਵੋਟ ਪਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੂਥਾਂ ਅੰਦਰ ਵੋਟ ਪਾਉਣ ਆਏ ਲੋਕਾਂ ਲਈ ਹਰੇਕ ਯੋਗ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਅਬੋਹਰ, ਗ੍ਰੇਨ ਮਾਰਕੀਟ ਫਾਜ਼ਿਲਕਾ, ਬਸਤੀ ਹਜ਼ੂਰ ਸਿੰਘ, ਸਰਕਾਰੀ ਸਕੂਲ ਕੰਨਿਆ ਫਾਜ਼ਿਲਕਾ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ, ਬਹਾਵਲ ਵਾਸੀ ਆਦਿ ਹੋਰ ਵੱਖ-ਵੱਖ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹੋਰਨਾ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਰਹਿੰਦੇ ਲੋਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਉਨ੍ਹਾਂ ਚੋਣ ਅਮਲੇ ਦੀ ਹੌਸਲਾਅਫਜਾਈ ਵੀ ਕੀਤੀ।