ਯੁਕਰੇਨ ‘ਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮਦਦ ਲਈ ਜਾਰੀ ਹੈਲਪਲਾਈਨ ਨੰਬਰ
ਯੁਕਰੇਨ ‘ਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮਦਦ ਲਈ ਜਾਰੀ ਹੈਲਪਲਾਈਨ ਨੰਬਰ
ਪਰਦੀਪ ਕਸਬਾ ,ਸੰਗਰੂਰ, 26 ਫਰਵਰੀ 2022
ਯੁਕਰੇਨ ਵਿੱਚ ਫਸੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਨਾਗਰਿਕਾਂ ਦੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈਡੀ ਜਾਰੀ ਕੀਤੇ ਗਏ ਹਨ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਕੇ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਉਨ੍ਹਾਂ ਦੀ ਸੂਚਨਾ ਹੈਲਪਲਾਈਨ ਨੰਬਰ 01672-231080 ਜਾਂ ਈਮੇਲ ਆਈਡੀ controlroom.dcofficesgr@yahoo.
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਵੀ ਸਥਾਪਤ ਕੀਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ ਇਸ ਸਬੰਧੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਸ੍ਰੀ ਪਰਮਜੀਤ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ( 94170-22485) ਨੂੰ ਨੋਡਲ ਅਫ਼ਸਰ, ਸ੍ਰੀ ਅਮਨਦੀਪ ਸਿੰਘ ਡੀ ਪੀ ਆਰ ਓ (97800-32632) ਨੂੰ ਸਹਾਇਕ ਨੋਡਲ ਅਫ਼ਸਰ, ਸ੍ਰੀ ਪ੍ਰਭਜੋਤ ਸਿੰਘ ਸਸਸਸ ਉਭਾਵਾਲ (99148-78002), ਸ੍ਰੀ ਅਮਨਜੀਤ ਸਿੰਘ ਬੀਪੀਈਓ ਦਫ਼ਤਰ ਧੂਰੀ (94630-66627) ਅਤੇ ਸ੍ਰੀ ਪਵਨ ਕੁਮਾਰ ਦਫ਼ਤਰ ਭੂਮੀ ਰੱਖਿਆ ਅਫ਼ਸਰ ਸੰਗਰੂਰ (88474-55937) ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਯੁਕਰੇਨ ਵਿੱਚ ਫਸੇ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੁਕਰੇਨ ਵਿੱਚ ਪਤਾ, ਯੁਕਰੇਨ ਵਿੱਚ ਸੰਪਰਕ ਵੇਰਵਾ ਸਮੇਤ ਸੰਗਰੂਰ ਜ਼ਿਲ੍ਹੇ ਵਿਚ ਪਰਿਵਾਰਕ ਮੈਂਬਰ ਦਾ ਨਾਮ, ਸੰਪਰਕ ਨੰਬਰ, ਪਤਾ, ਯੁਕਰੇਨ ਵਿੱਚ ਫਸੇ ਵਿਅਕਤੀ ਨਾਲ ਰਿਸ਼ਤਾ ਅਤੇ ਕੋਈ ਹੋਰ ਜ਼ਰੂਰੀ ਜਾਣਕਾਰੀ ਭਰ ਕੇ ਹੈਲਪਲਾਈਨ ਨੰਬਰ 01672-231080 ਅਤੇ ਈ-ਮੇਲ controlroom.dcofficesgr@yahoo.
