ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 26 ਫਰਵਰੀ 2022
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਚ ਰਹਿਣ ਵਾਲੇ ਵਿਅਕਤੀ ਹੈਲਪਲਾਈਨ ਨੰਬਰ 1100 ਅਤੇ ਭਾਰਤ ਤੋਂ ਬਾਹਰ ਰਹਿਣ ਵਾਲੇ ਵਿਅਕਤੀ 01724111905 ਤੇ ਸੰਪਰਕ ਕਰਕੇ ਯੂਕਰੇਨ ਚ ਫਸੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ।