ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਦੀ ਜਾਣਕਾਰੀ ਲਈ ਨੋਡਲ ਅਫ਼ਸਰ ਨਿਯੁਕਤ
ਬਿੱਟੂ ਜਲਾਲਾਬਾਦੀ,ਫ਼ਾਜ਼ਿਲਕਾ , 28 ਫਰਵਰੀ 2022
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਪੱਧਰ ਤੇ ਨੋਡਲ ਅਫ਼ਸਰ ਅਤੇ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤੇ ਹਨ ਤਾਂ ਜੋ ਜ਼ਿਲ੍ਹੇ ਦੇ ਜੋ ਵਿਅਕਤੀ ਯੂਕਰੇਨ ਵਿੱਚ ਰਹਿੰਦੇ ਹਨ ਉਨ੍ਹਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਮੋਬਾਈਲ ਨੰਬਰ 9463313494 ਨੂੰ ਨੋਡਲ ਅਫ਼ਸਰ ਅਤੇ ਸ੍ਰੀ ਭੁਪਿੰਦਰ ਉਤਰੇਜਾ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਬਾਈਲ ਨੰਬਰ 8146900920 ਨੂੰ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਉਪਰੋਕਤ ਅਫ਼ਸਰਾਂ ਨਾਲ ਸੰਪਰਕ ਕਰਨ ਅਤੇ ਆਪਣੇ ਪਰਿਵਾਰਿਕ ਮੈਂਬਰ ਜੋ ਯੂਕਰੇਨ ਵਿੱਚ ਰਹਿੰਦੇ ਹਨ ਦੀ ਤੁਰੰਤ ਸੂਚਨਾ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਸੂਚਨਾ ਵਿੱਚ ਵਿਅਕਤੀ/ਵਿਦਿਆਰਥੀ ਦਾ ਨਾਮ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕਰੇਨ ਵਿੱਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।