BGS ਸਕੂਲ ਦੀ ਪ੍ਰਿੰਸੀਪਲ ਆਹਲੂਵਾਲੀਆ ਨੇ ਪ੍ਰਤਿਭਾਸ਼ਾਲੀ ਵਿੱਦਿਆਰਥੀਆਂ ਦਾ ਕੀਤਾ ਸਨਮਾਨ
ਪ੍ਰਿੰਸੀਪਲ ਬਿੰਨੀ ਕੌਰ ਆਹਲੂਵਾਲੀਆ ਨੇ ਜੇਤੂ ਵਿੱਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਰਘਵੀਰ ਹੈਪੀ , ਬਰਨਾਲਾ 4 ਮਈ 2022
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ‘ਚ ਪਿਛਲੇ ਦਿਨੀਂ ਆਯੋਜਿਤ ਬੋਰਡ ਡੈਕੋਰੇਸ਼ਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿੱਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ “ਡਿਸਪਲੇ ਬੋਰਡ ਡੈਕੋਰੇਸ਼ਨ ਅਤੇ ਧਰਤੀ ਦਿਵਸ ਮੌਕੇ ਸਕਿੱਟ ਮੁਕਾਬਲਿਆਂ ਕਰਵਾਏ ਗਏ । ਇੱਨ੍ਹਾਂ ਮੁਕਾਬਲਿਆਂ ਵਿੱਚ ਚੰਗੀ ਕਾਰਗੁਜਾਰੀ ਦਿਖਾਉਣ ਵਾਲਿਆਂ ਨੂੰ ਪ੍ਰਿੰਸੀਪਲ ਸ਼੍ਰੀਮਤੀ ਬਿੰਨੀ ਕੌਰ ਆਹਲੂਵਾਲੀਆ ਨੇ ਆਪਣੇ ਦਫਤਰ ਵਿੱਚ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਪ੍ਰਿੰਸੀਪਲ ਆਹਲੂਵਾਲੀਆ ਨੇ ਪ੍ਰਤਿਭਾਸ਼ਾਲੀ ਵਿੱਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਵਿੱਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਇਸ ਤਰਾਂ ਦੀਆਂ ਹੋਰ ਗਤੀਵਿਧੀਆਂ ਵਿੱਚ ਵੀ ਵਧ ਚੜ੍ਹਕੇ ਭਾਗ ਲੈਣ ਲਈ ਪ੍ਰੇਰਿਆ । ਇਸ ਮੌਕੇ ਪ੍ਰਿੰਸੀਪਲ ਨੇ ਸਕੂਲ ਦੇ ਐਮ.ਡੀ ਸਰਦਾਰ ਰਣਪ੍ਰੀਤ ਸਿੰਘ ਦਾ ਵੀ ਧੰਨਵਾਦ ਕੀਤਾ , ਜਿੰਨ੍ਹਾਂ ਦੇ ਯਤਨਾਂ ਸਦਕਾ ਸਕੂਲ ਵਿੱਚ ਇਸ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ।