PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੰਗਰੂਰ ਸੰਘਰਸ਼ੀ ਪਿੜ ਗਿਆਨ-ਵਿਗਿਆਨ ਪਟਿਆਲਾ ਫ਼ਿਰੋਜ਼ਪੁਰ ਬਠਿੰਡਾ ਬਰਨਾਲਾ ਮਾਲਵਾ ਰੋਜ਼ਗਾਰ ਅਤੇ ਕਾਰੋਬਾਰ

ਬੇਰੋਜ਼ਗਾਰ ਅਧਿਆਪਕਾਂ ਉਤੇ ਹੋ ਰਹੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ

Advertisement
Spread Information

  • ਅੱਜ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ 646 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਤਿੱਖੀ ਧੂਹ ਘੜੀਸ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈਟੀਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ ਪ੍ਰਕਿਰਿਆਵਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲੀਸ ਰਾਹੀਂ ਖਿੱਚ ਧੂਹ ਕਰਵਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ 11 ਸਾਲਾਂ ਤੋਂ ਇਨਸਾਫ਼ ਲੈਣ ਲਈ ਜੱਦੋ ਜਹਿਦ ਕਰ ਰਹੇ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!