ਵਿਧਾਇਕ ਸਰਦਾਰ ਰਣਬੀਰ ਸਿੰਘ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਵਿਧਾਇਕ ਸਰਦਾਰ ਰਣਬੀਰ ਸਿੰਘ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਿਰੋਜ਼ਪੁਰ 2 ਅਗਸਤ
ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਰਣਬੀਰ ਸਿੰਘ ਭੁੱਲਰ ਆਪਣਾ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ ਖੁਦ ਸੇਵਾ ਕੇਂਦਰ ਫਿਰੋਜ਼ਪੁਰ ਛਾਉਣੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲਾਈਨ ਵਿੱਚ ਖੜ੍ਹੇ ਹੋ ਕੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ ਅਤੇ ਆਮ ਲੋਕਾਂ ਦੀ ਤਰ੍ਹਾਂ ਆਪਣਾ ਨੰਬਰ ਆਉਣ ਤੇ ਅਸਲਾ ਲਾਇਸੈਂਸ ਰੀਨਿਊ ਕਰਵਾਉਣ ਲਈ ਆਪਣੀ ਫਾਈਲ ਜਮ੍ਹਾ ਕਰਵਾਈ।
ਇਸ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਕਿੱਕਰ ਸਿੰਘ ਕੁਤਬੇਵਾਲਾ, ਸੁਰਜੀਤ ਵਿਲਾਸਰਾ, ਸੁਖਦੇਵ ਸਿੰਘ ਸਾਬਕਾ ਸਰਪੰਚ ਕਿਲਚੇ, ਅਭੀ ਬਰਾੜ ਆਦਿ ਹਾਜਰ ਸਨ।