ਸੈਂਟਰਲ ਯੂਨੀਵਰਸਿਟੀ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ‘ਨਸ਼ਿਆਂ ਤੋਂ ਅਜ਼ਾਦੀ’ ਵਿਸ਼ੇ ‘ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ
ਸੈਂਟਰਲ ਯੂਨੀਵਰਸਿਟੀ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ‘ਨਸ਼ਿਆਂ ਤੋਂ ਅਜ਼ਾਦੀ’ ਵਿਸ਼ੇ ‘ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ
ਬਠਿੰਡਾ, 5 ਅਗਸਤ (ਲੋਕੇਸ਼ ਕੌਂਸਲ)
ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵੱਲੋਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਐਮਓਐਸਜੇਈ) ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਮਪੁਸ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ‘ਨਸ਼ਿਆਂ ਤੋਂ ਅਜ਼ਾਦੀ’ ਵਿਸ਼ੇ ‘ਤੇ ਨੁੱਕੜ ਨਾਟਕ, ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਪ੍ਰੀਖਿਆ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ ਬੀ.ਪੀ ਗਰਗ ਨੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਨਾਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਐਮਓਐਸਜੇਈ) ਦੁਆਰਾ ‘ਨਸ਼ੇ ਤੋਂ ਆਜ਼ਾਦੀ’ ਵਿਸ਼ੇ ‘ਤੇ ਆਯੋਜਿਤ ਇੱਕ ਔਨਲਾਈਨ ਗੱਲਬਾਤ ਸੈਸ਼ਨ ਵਿੱਚ ਹਿੱਸਾ ਲਿਆ। ਇਸ ਮੌਕੇ ‘ਤੇ ਮਾਨਯੋਗ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵਰਿੰਦਰ ਕੁਮਾਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ, ਸ਼੍ਰੀਮਤੀ ਪ੍ਰਤਿਮਾ ਭੌਮਿਕ, ਸ਼੍ਰੀ ਏ. ਨਰਾਇਣਸਵਾਮੀ ਅਤੇ ਸਕੱਤਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਸ਼੍ਰੀ ਆਰ. ਸੁਬਰਾਮਣੀਅਮ ਦੀ ਮੌਜੂਦਗੀ ਵਿੱਚ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਪ੍ਰੋਗਰਾਮ ‘ਨਸ਼ੇ ਤੋਂ ਆਜ਼ਾਦੀ’ ਤਹਿਤ ਦੇਸ਼ ਦੇ ਨੌਜਵਾਨਾਂ ਨਾਲ ਗੱਲਬਾਤ ਕੀਤੀ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵਰਿੰਦਰ ਕੁਮਾਰ ਨੇ ਸ਼ਰਾਬ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਬਾਰੇ ਚਾਨਣਾ ਪਾਇਆ।