PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੰਘਰਸ਼ੀ ਪਿੜ ਪੰਜਾਬ ਮਾਲਵਾ

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੀ ਬਦਲੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ

Advertisement
Spread Information

ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੀ ਬਦਲੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਦੀ ਮੰਗ

ਸੰਗਰੂਰ, 5 ਅਗਸਤ, (ਹਰਪ੍ਰੀਤ ਕੌਰ) :
ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਦੀਆਂ ਬਦਲੀਆਂ ਕਰਨ ਪ੍ਰਤੀ ਅਪਣਾਏ ਅਤਿ ਦਰਜੇ ਦੇ ਢਿੱਲੇ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਫੌਰੀ ਦਖਲ ਦੀ ਮੰਗ ਕਰਦਿਆਂ, ਅਧਿਆਪਕਾਂ ਨੂੰ ਡਾਟਾ ਸੋਧਣ ਦਾ ਮੌਕਾ ਦਿੰਦੇ ਹੋਏ ਬਿਨਾਂ ਦੇਰੀ ਬਦਲੀ ਪ੍ਰਕਿਰਿਆ ਮੁਕੰਮਲ ਕਰਨ ਦੀ ਮੰਗ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਮਈ ਮਹੀਨੇ ਦੇ ਅੰਤ ਵਿੱਚ ਅਧਿਆਪਕਾਂ ਤੋਂ ਬਦਲੀਆਂ ਦੀਆਂ ਬੇਨਤੀਆਂ ਲੈਣ ਉਪਰੰਤ ਸਿੱਖਿਆ ਵਿਭਾਗ ਗਹਿਰੀ ਨੀਂਦ ਸੌਂ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਬਦਲੀਆਂ ਦੀ ਪ੍ਰਕਿਰਿਆ ਕੁੱਝ ਦਿਨਾਂ ਵਿੱਚ ਹੀ ਪੂਰੀ ਹੋ ਸਕਦੀ ਹੈ, ਪ੍ਰੰਤੂ ਪੰਜਾਬ ਸਰਕਾਰ ਅਤੇ ਇਸ ਦੇ ਸੈਕੰਡਰੀ ਸਿੱਖਿਆ ਵਿਭਾਗ ਦੀ ਨਾਕਾਮੀ ਕਰਕੇ ਜੋ ਬਦਲੀਆਂ ਜੂਨ ਮਹੀਨੇ ਵਿੱਚ ਹੋ ਜਾਣੀਆਂ ਚਾਹੀਦੀਆਂ ਸਨ, ਉਹ ਪ੍ਰਕਿਰਿਆ ਅਗਸਤ ਮਹੀਨੇ ਦਾ ਪਹਿਲਾ ਹਫਤੇ ਚੜ੍ਹ ਜਾਣ ਦੇ ਬਾਵਜੂਦ ਵੀ ਮੁਕੰਮਲ ਨਹੀਂ ਹੋ ਸਕੀ ਹੈ। ਆਗੂਆਂ ਨੇ ਕਿਹਾ ਕਿ ਬਦਲੀ ਨੀਤੀ ਤਹਿਤ ਪਹਿਲਾਂ ਹੋ ਚੁੱਕੀਆਂ ਜਿਹੜੀਆਂ ਬਦਲੀਆਂ ਨੂੰ ਪਿਛਲੇ ਸਮੇਂ ਵਿੱਚ ਅਧੂਰੇ ਢੰਗ ਨਾਲ ਲਾਗੂ ਕੀਤਾ ਗਿਆ ਸੀ, ਉਹਨਾਂ ਬਦਲੀਆਂ ‘ਤੇ ਲਗਾਈਆਂ ਸਾਰੀਆਂ ਸ਼ਰਤਾਂ ਹਟਾ ਕੇ ਅਧਿਆਪਕਾਂ ਨੂੰ ਬਦਲੀ ਵਾਲੇ ਸਟੇਸ਼ਨ ‘ਤੇ ਅਸਲ ਰੂਪ ਵਿੱਚ ਹਾਜ਼ਰ ਕਰਵਾਇਆ ਜਾਵੇ। ਪ੍ਰਾਇਮਰੀ ਅਤੇ ਸੈਕੰਡਰੀ ਦੋਵੇਂ ਵਿਭਾਗਾਂ ਦੀਆਂ ਬਦਲੀਆਂ ਦੇ ਘੱਟੋ-ਘੱਟ ਤਿੰਨ ਤਿੰਨ ਰਾਊਂਡ ਜ਼ਰੂਰ ਲਗਾਏ ਜਾਣ ਤਾਂ ਜੋ ਲੰਬੇ ਸਮੇਂ ਤੋਂ ਬਦਲੀਆਂ ਉਡੀਕ ਰਹੇ ਅਧਿਆਪਕਾਂ ਨੂੰ ਬਦਲੀ ਦਾ ਪੂਰਾ ਮੌਕਾ ਮਿਲ ਸਕੇ। ਆਪਸੀ ਬਦਲੀਆਂ ਲਈ ਕਿਸੇ ਕਿਸਮ ਦੀ ਸ਼ਰਤ ਨਾ ਰੱਖਦਿਆਂ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦਿੱਤਾ ਜਾਵੇ।
ਇਸ ਮੌਕੇ ਡੀ.ਟੀ.ਐੱਫ. ਦੇ ਆਗੂ ਮੇਘ ਰਾਜ, ਦਲਜੀਤ ਸਫੀਪੁਰ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ, ਰਵਿੰਦਰ ਦਿੜ੍ਹਬਾ, ਡਾ. ਗੌਰਵਜੀਤ, ਕਮਲਜੀਤ ਬਨਭੌਰਾ, ਦੀਨਾ ਨਾਥ, ਰਾਜ਼ ਸੈਣੀ, ਕੰਵਰਜੀਤ ਸਿੰਘ, ਰਮਨ ਲਹਿਰਾ, ਗੁਰਦੀਪ ਚੀਮਾ, ਸੁਖਵਿੰਦਰ ਸੁਖ, ਮਨਜੀਤ ਸੱਭਰਵਾਲ, ਗੁਰਜੰਟ ਸਿੰਘ ਲਹਿਲ ਕਲਾਂ, ਗੁਰਜੀਤ ਸ਼ਰਮਾ, ਦੀਪਕ ਕੁਮਾਰ ਅਤੇ ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!