Notice : Function _load_textdomain_just_in_time was called incorrectly . Translation loading for the newspaperss
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home4/barnanrt/panjabtoday.com/wp-includes/functions.php on line 6121
ਡਿਪਟੀ ਕਮਿਸ਼ਨਰ ਵੱਲੋਂ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ - PANJAB TODAY
Skip to content
Advertisement
ਸਾਫ ਸੁਥਰੇ ਵਾਤਾਵਰਣ ਲਈ ਹੰਭਲਾ ਮਾਰਨਾ ਪੰਜਾਬ ਸਰਕਾਰ ਦੀ ਤਰਜੀਹ: ਗੁਰਦੀਪ ਸਿੰਘ ਬਾਠ
ਪਲਾਸਟਿਕ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਪੱਧਰੀ ਸਮਾਗਮ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵੰਡੇ ਗਏ ਜੂਟ ਦੇ ਥੈਲੇ
ਹਰਿੰਦਰ ਨਿੱਕਾ , ਬਰਨਾਲਾ, 5 ਅਗਸਤ 2022
ਇਕਹਰੀ ਵਰਤੋਂ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਵਾਈਐੱਸ ਕਾਲਜ, ਹੰਡਿਆਇਆ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪਲਾਸਟਿਕ ਕੁਦਰਤੀ ਤੌਰ ’ਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ ’ਤੇ ਪ੍ਰਦੂਸ਼ਨ ਦਾ ਕਾਰਨ ਬਣਦਾ ਹੈ। ਉਨਾਂ ਨੇ ਕਿਹਾ ਕਿ ਮਨੁੱਖਤਾ ਬਚਾਉਣ ਲਈ ਸਾਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਹੀ ਪੈਣੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਧਾਰਾ 144 ਤਹਿਤ ਪਲਾਸਟਿਕ ਦੇ ਲਿਫਾਫੇ ਬਣਾਉਣ, ਸਟੋਰ ਕਰਨ, ਵੇਚਣ, ਵਰਤਣ ਆਦਿ ’ਤੇ ਪਾਬੰਦੀ ਹੈ। ਉਨਾਂ ਅਪੀਲ ਕੀਤੀ ਜੋ ਵੀ ਵਿਅਕਤੀ ਇਸ ਕੰਮ ਨਾਲ ਜੁੜੇ ਹੋਏ ਹਨ, ਉਹ ਪਲਾਸਟਿਕ ਦੇ ਬਦਲ ਨੂੰ ਅੱਗੇ ਲਿਆਉਣ ਤਾਂ ਜੋ ਲੋਕ ਪਲਾਸਟਿਕ ਦੀ ਵਰਤੋਂ ਬੰਦ ਕਰ ਦੇਣ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨਾਂ ਕਿਹਾ ਕਿ ਇਸੇ ਉਦੇਸ਼ ਨਾਲ ਸੂਬੇ ਭਰ ਵਿਚ ਅੱਜ ਇਹ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ ਅਤੇ ਇਹ ਸੁਨੇਹਾ ਜਦ ਘਰ ਘਰ ਜਾਵੇਗਾ ਤਾਂ ਪਲਾਸਟਿਕ ਖ਼ਿਲਾਫ਼ ਲੜਾਈ ਵਿਚ ਜਿੱਤ ਲਾਜ਼ਮੀ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਜਿਹੜਾ ਪਲਾਸਟਿਕ ਵਰਤਿਆ ਜਾਂਦਾ ਹੈ, ਉਸ ਦਾ ਸਿਰਫ 9 ਫੀਸਦੀ ਹੀ ਮੁੜ ਵਰਤੋਂ ’ਚ ਆਉਦਾ ਹੈ, ਬਾਕੀ 91 ਫੀਸਦੀ ਵਾਤਾਵਰਣ ਵਿਚ ਹੀ ਰਹਿੰਦਾ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਅਸੀਂ ਪ੍ਰਣ ਲਈਏ ਕਿ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਕਰੀਏ। ਇਸ ਮੌਕੇ ਪਲਾਸਟਿਕ ਦੇ ਨੁਕਸਾਨਾਂ ਬਾਰੇ ਵੀਡੀਓ ਕਲਿੱਪ ਅਤੇ ਪਲਾਸਟਿਕ ਦੇ ਬਦਲ ਬਾਰੇ ਪ੍ਰੈਜ਼ੈਂਟੇਸ਼ਨ ਵੀ ਦਿੱਤੀ ਗਈ।
ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਅਤੁਲ ਕੌਸ਼ਲ ਨੇ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਦੀਆਂ ਨਿਮਨ ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾਗੂ ਹੈ: ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ ਸ਼ੀਟ ਆਦਿ।
ਇਸ ਮੌਕੇ ਵਾਈਐੱਸ ਸਕੂਲ ਦੀ ਗਿਆਰਵੀਂ ਜਮਾਤ ਦੀ ਮਨੀਸ਼ਾ ਸ਼ਰਮਾ ਅਤੇ ਖੁਸ਼ੀ ਮਲਹੋਤਰਾ ਵੱਲੋਂ ਵਾਤਾਵਰਣ ’ਤੇ ਭਾਸ਼ਣ ਦਿੱੱਤਾ ਗਿਆ ਤੇ ਬਾਰਵੀਂ ਦੀ ਲਵਲੀਨ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਪੌਦੇ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਾਰੇ ਹਾਜ਼ਰੀਨ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਜੂਟ ਦੇ ਥੈਲੇ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਵਿੱਕੀ ਬਾਂਸਲ ਅਤੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਮਿਉਸਿਪਲ ਕੌਸ਼ਲਰ ਰੁਪਿੰਦਰ ਸਿੰਘ ਸੀਤਲ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ੳਐਸਡੀ ਹਸਨਪ੍ਰੀਤ ਭਾਰਦਵਾਜ , ਇਸ਼ਵਿੰਦਰ ਸਿੰਘ ਜੰਡੂ, ਵਪਾਰ ਮੰਡਲ ਤੋਂ ਅੰਕੁਰ ਗੋਇਲ ਤੇ ਹੋਰ ਅਹੁਦੇਦਾਰ, ਪਤਵੰਤੇ ਤੇ ਵਿਦਿਆਰਥੀ ਹਾਜ਼ਰ ਸਨ।
Advertisement
error: Content is protected !!