ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਵਿਚ ਲੱਗੇ ਵਿਭਾਗ ਦੀ ਹੌਂਸਲਾਂ ਅਫਜਾਈ ਲਈ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਿੱਤਰੇ ਮੈਦਾਨ ਵਿਚ ਕੀਤਾ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਵਿਚ ਲੱਗੇ ਵਿਭਾਗ ਦੀ ਹੌਂਸਲਾਂ ਅਫਜਾਈ ਲਈ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਿੱਤਰੇ ਮੈਦਾਨ ਵਿਚ ਕੀਤਾ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ
ਫਾਜ਼ਿਲਕਾ, 6 ਅਗਸਤ (ਪੀ ਟੀ ਨੈੱਟਵਰਕ)
ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਕਾਰਨ ਚਪੇਟ ਵਿਚ ਆਏ ਇਲਾਕਿਆਂ ਦਾ ਜਾਇਜਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ।ਇਸ ਮੋਕੇ ਕੈਬਿਨਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਨਾਮੁਰਾਦ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ ਕੁੱਲ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਜ਼ੋ ਇਸ ਬਿਮਾਰੀ ਨੂੰ ਨਜਿਠਿਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਉਹ ਅੱਜ ਬੱਲੂਆਣਾ ਹਲਕੇ ਦੇ ਪਿੰਡ ਰਾਮ ਪੁਰਾ ਵਿਖੇ ਸ੍ਰੀ ਨਿਰਵਾਨ ਆਸ਼ਰਮ ਵਿਖੇ ਇਲਾਕੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਆਸ਼ਰਮ ਵਿਖੇ ਗਊਆਂ ਦੇ ਇਲਾਜ ਲਈ ਮੁਫ਼ਤ ਦਵਾਈ ਵੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਆਸ਼ਰਮ ਦੇ ਗੱਦੀਨਸੀਨ ਮਹਾਮੰਡਲੇਸ਼ਵਰ ਸ੍ਰੀ ਜੁਗਿੰਦਰਾ ਨੰਦ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੈਬਿਨਟ ਮੰਤਰੀ ਸ. ਲਾਲਜੀਤ ਸਿੰਘ ਨੇ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ `ਤੇ ਗਾਵਾਂ ਵਿਚ ਫੈਲ ਰਹੀ ਹੈ ਜਿਸ ਕਰਕੇ ਸੂਬੇ ਦੇ ਲਗਭਗ ਸਾਰੇ ਜ਼ਿਲੇ੍ਹ ਇਸ ਬਿਮਾਰੀ ਦੀ ਚਪੇਟ ਵਿਚ ਆ ਗਏ ਹਨ। ਇਸ `ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਅੱਜ ਫਾਜ਼ਿਲਕਾ ਜ਼ਿਲੇ੍ਹ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਰੱਹਦੀ ਜ਼ਿਲੇ੍ਹ ਵਿਚ ਆਉਣ ਦਾ ਮਕਸਦ ਹੈ ਕਿ ਪਸ਼ੂ ਪਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਬਾਰੇ ਜਾਣੂੰ ਕਰਵਾਉਣਾ ਹੈ ਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਦੀ ਪਾਲਣਾ ਕਰਨਾ ਹੈ।ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਪਸ਼ੂ ਪਾਲਕਾਂ ਦੇ ਸ਼ੈਡਾਂ ਦਾ ਰੋਜਾਨਾ ਦੌਰਾ ਕਰਨ ਅਤੇ ਪਸ਼ੂਆਂ ਨੂੰ ਇਸ ਬਿਮਾਰੀ ਦੀ ਚਪੇਟ ਵਿਚ ਆਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਹਰੇਕ ਸਰੱਹਦੀ ਜ਼ਿਲੇ੍ਹ ਨੂੰ 5 ਲੱਖ ਰੁਪਏ ਦੀ ਰਾਸ਼ੀ ਅਤੇ ਬਾਕੀ ਜਿਲ੍ਹਿਆਂ ਨੂੰ 3-3 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮਾਹਰਾਂ ਵੱਲੋਂ ਇਸ ਬਿਮਾਰੀ ਦੇ ਫੈਲਣ ਤੋਂ ਰੋਕਣ ਲਈ ਵੈਕਸੀਨ ਵੀ ਤਿਆਰ ਕੀਤੀ ਜਾ ਰਹੀ ਹੈ ਜ਼ੋ ਕਿ ਜਲਦ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜੋ-ਸਮਾਨ ਕਿਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਜ਼ਿਆਦਾ ਤਰ ਗਰਭਵਤੀ ਗਾਵਾਂ ਅਤੇ ਕਮਜੋਰ ਜਾਨਵਰਾਂ ਨੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਲੈਤਣ ਗਾਵਾਂ ਜ਼ੋ ਕਿ ਘੱਟ ਗਰਮੀ ਸਹਾਰਦੀਆਂ ਹਨ ਉਹ ਵੀ ਇਸ ਬਿਮਾਰੀ ਦੀ ਚਪੇਟ ਵਿਚ ਜਲਦੀ ਆਉਂਦੀਆਂ ਹਨ। ਇਸ ਕਰਕੇ ਪਸ਼ੁ ਪਾਲਕ ਆਪਣੇ ਪਸ਼ੂਆਂ ਦੀ ਸੰਭਾਲ ਕਰਨ। ਇਸ ਤੋਂ ਪਹਿਲਾਂ ਜਿ਼ਲ੍ਹਾ ਸਦਰ ਮੁਕਾਮ ਫਾਜਿ਼ਲਕਾ ਪੁੱਜਣ ਤੇ ਪੁਲਿਸ ਦੀ ਟੁਕੜੀ ਵੱਲੋਂ ਪਸ਼ੂ ਪਾਲਣ ਮੰਤਰੀ ਨੂੰ ਗਾਰਡ ਆਫ ਆਨਰ ਭੇਂਟ ਕੀਤਾ ਗਿਆ ਅਤੇ ਐਸਐਸਪੀ ਸ: ਭੁਪਿੰਦਰ ਸਿੰਘ ਅਤੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਪੁੱਜਣ ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਓ.ਐਸ.ਡੀ. ਸ੍ਰੀ ਸੰਦੀਪ ਪੁਰੀ, ਡਿਪਟੀ ਡਾਇਰੈਕਟਰ ਡਾ: ਰਾਜੀਵ ਛਾਬੜਾ, ਸ੍ਰੀ ਖਜਾਨ ਸਿੰਘ, ਆਪ ਦੇ ਜਿ਼ਲ੍ਹਾ ਪ੍ਰਧਾਨ ਸ੍ਰੀ ਸੁਨੀਲ ਸਚਦੇਵਾ, ਜਨਰਲ ਸਕੱਤਰ ਸ੍ਰੀ ਉਪਕਾਰ ਸਿੰਘ ਜਾਖੜ, ਆਪ ਆਗੂ ਸ੍ਰੀ ਅਰੁਣ ਵਧਵਾ, ਧਰਮਵੀਰ ਗੋਦਾਰਾ, ਬਲਦੇਵ ਸਿੰਘ ਖਹਿਰਾ, ਪੰਕਜ ਨਰੂਲਾ, ਰਘੁਵੀਰ ਭਾਖਰ, ਕੁਲਵਿੰਦਰ ਸਿੰਘ ਮਾਨ, ਲੱਖਾ ਸੰਧੂ, ਐਡਵੋਕੇਟ ਕਰਨ ਮੈਣੀ ਆਦਿ ਵੀ ਹਾਜਰ ਸਨ।