14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ
14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ)
15 ਅਗਸਤ,2022 ਨੂੰ ਦੇਸ਼ ਦੀ ਆਜਾਦੀ ਦੇ ਦਿਹਾੜੇ ਸਬੰਧੀ ਸਮਾਗਮ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜਿਲ੍ਹਾ ਪੱਧਰ ਤੇ ਖੇਡ ਸਟੇਡੀਅਮ,ਸਰਹਿੰਦ(ਮਾਧੋਪੁਰ) ਵਿਖੇ ਮਨਾਇਆ ਜਾ ਰਿਹਾ ਹੈ। ਮੌਜੂਦਾ ਹਲਾਤਾਂ ਦੇ ਮੱਦੇਨਜ਼ਰ 15 ਅਗਸਤ,2022 ਸੁਤੰਤਰਤਾ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸ ਦੇ ਆਲੇ ਦੁਆਲੇ 14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਹੋ ਜਾਂਦੀ ਹੈ।
ਜਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 15 ਅਗਸਤ,2022 ਸੁਤੰਤਰਤਾ ਦਿਵਸ ਜਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ,ਸਰਹਿੰਦ (ਮਾਧੋਪੁਰ ਫਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ 500 ਮੀਟਰ ਦੇ ਏਰੀਏ ਵਿੱਚ 14 ਅਤੇ 15 ਅਗਸਤ ਨੂੰ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।