13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ)
ਜਿਲ੍ਹਾ ਤੇ ਸ਼ੈਸ਼ਨਜ਼ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ 13 ਅਗਸਤ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।
ਸ਼੍ਰੀ ਗਿੱਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ। ਉਹਨਾਂ ਨੇ ਇਸ ਮੌਕੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਪਬਲਿਕ ਦੇ ਕੱਟੇ ਹੋਏ ਟ੍ਰੈਫਿਕ ਚਲਾਨ ਅਤੇ ਹੋਰ ਕੇਸਾਂ ਨੂੰ ਨਿਬੇੜਨ ਦਾ ਵਧੀਆ ਮੌਕਾ ਹੈ, ਕਿਉਂਕਿ ਇਸ ਲੌਕ ਅਦਾਲਤ ਵਿੱਚ ਪੁਰਾਣੇ ਅਤੇ ਨਵੇਂ ਕੱਟੇ ਹੋਏ ਸਾਰੇ ਟ੍ਰੈਫਿਕ ਚਲਾਨਾਂ ਦਾ ਅਤੇ ਬਾਕੀ ਕੇਸਾਂ ਦਾ ਛੇਤੀ ਅਤੇ ਇੱਕੋ ਛੱਤ ਹੇਠ ਨਿਬੇੜਾ ਕੀਤਾ ਜਾਵੇਗਾ।
ਸ੍ਰੀ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।