ਮੁੱਖ ਮੰਤਰੀ ਭਗਵੰਤ ਮਾਨ ਨੇ 7 ਉੱਘੀਆਂ ਸ਼ਖਸ਼ੀਅਤਾਂ ਦਾ ਕੀਤਾ ਸਨਮਾਨ

Advertisement
Spread Information

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਕੀਤਾ ਸਨਮਾਨ


ਦਵਿੰਦਰ ਡੀ.ਕੇ. ਲੁਧਿਆਣਾ, 15 ਅਗਸਤ 2022

        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top