ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

Advertisement
Spread Information

ਪਟਿਆਲਾ, 30 ਅਗਸਤ (ਰਿਚਾ ਨਾਗਪਾਲ)

        2011 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਹਾਕਮ ਥਾਪਰ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ  ਹੋਵੇਗੀ।
     ਹਾਕਮ ਥਾਪਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜਿਕਰਯੋਗ ਹੈ ਕਿ ਹਾਕਮ ਥਾਪਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਜਲੰਧਰ, ਬਠਿੰਡਾ ਅਤੇ ਮਾਨਸਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ।


Spread Information
Advertisement

Leave a Comment

Your email address will not be published. Required fields are marked *

error: Content is protected !!
Scroll to Top