PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਸਿਹਤ ਨੂੰ ਸੇਧ ਪੰਜਾਬ ਬਰਨਾਲਾ ਮਾਲਵਾ

ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਰਾਸ਼ਟਰੀ ਗੁਣਵੱਤਾ ਦਰਜਾ

Advertisement
Spread Information

ਰਘਬੀਰ  ਹੈਪੀ, ਬਰਨਾਲਾ, 31 ਜੁਲਾਈ 2023


   ਸਿਹਤ ਵਿਭਾਗ ਬਰਨਾਲਾ ਵਲੋਂ ਇਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ “ਨੈਸ਼ਨਲ ਕੁਆਲਟੀ ਐਸ਼ੋਰੈਂਸ਼ ਪ੍ਰੋਗਰਾਮ” ਅਧੀਨ ਸਿਵਲ ਹਸਪਤਾਲ ਬਰਨਾਲਾ ਨੂੰ  ਰਾਸ਼ਟਰੀ ਗੁਣਵੱਤਾ ਦਰਜਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਮੀਤ ਹੇਅਰ ਕੈਬਨਿਟ ਮੰਤਰੀ ਪੰਜਾਬ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਯੋਗ ਅਗਵਾਈ ਵਿੱਚ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  
  ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਰਾਸ਼ਟਰੀ ਪੱਧਰੀ ਟੀਮ ਵੱਲੋਂ 19 ਜੂਨ ਤੋਂ 21 ਜੂਨ ਤੱਕ ਰਾਸ਼ਟਰ ਪੱਧਰੀ ਟੀਮ ਵੱਲੋਂ ਲਗਾਤਾਰ ਤਿੰਨ ਦਿਨ ਸਿਵਲ ਹਸਪਤਾਲ ਬਰਨਾਲਾ  ਦੇ ਵੱਖ ਵੱਖ ਵਿੰਗਾਂ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਵੇਖਿਆ ਗਿਆ ਕਿ ਹਸਪਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਹੜੇ ਦਰਜੇ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਸਰਵੇਖਣ ਵਿੱਚ ਸਿਹਤ ਸੇਵਾਵਾਂ ਦੇ ਰਾਸ਼ਟਰੀ ਮਾਪਦੰਡ ਪਾਸ ਕਰਦਿਆਂ ਸਿਵਲ ਹਸਪਤਾਲ ਬਰਨਾਲਾ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।                           
     ਡਾ. ਜਸਬੀਰ ਸਿੰਘ ਔਲ਼ਖ ਨੇ ਕਿਹਾ  ਕਿ ਇਸ ਪ੍ਰਾਪਤੀ ਦਾ ਸਿਹਰਾ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ , ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ, ਡਾ. ਭਵਨਜੋਤ ਸਿੱਧੂ ਏ.ਐਚ.ਏ. ਸਿਵਲ ਹਸਪਤਾਲ ਬਰਨਾਲਾ, ਸਮੂਹ ਡਾਕਟਰ ਸਾਹਿਬਾਨ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਇਹ ਸਨਮਾਨ ਸਿਵਲ ਹਸਪਤਾਲ ਬਰਨਾਲਾ ਨੂੰ ਮਿਲਿਆ ਹੈ।
     ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਕਿਹਾ ਕਿ ਇਸ ਪ੍ਰਾਪਤੀ ਬਦਲੇ ਸਿਵਲ ਹਸਪਤਾਲ ਬਰਨਾਲਾ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ 16 ਲੱਖ ਰੁਪਏ ਪ੍ਰਤੀ ਸਾਲ ਤਿੰਨ ਸਾਲ ਲਈ ਗਰਾਂਟ ਵੀ ਜਾਰੀ ਕੀਤੀ ਜਾਵੇਗੀ ।
ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਨੇ ਕਿਹਾ ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ ਬਹੁਤ ਮਿਹਨ ਤੇ ਲਗਨ ਨਾਲ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸਿਵਲ ਹਸਪਤਾਲ ਬਰਨਾਲਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਉੱਤਮ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।


Spread Information
Advertisement
Advertisement
error: Content is protected !!