PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪੰਜਾਬ ਪਟਿਆਲਾ

ਰਸਿੰਗ ਸਕੂਲ ਵਿੱਚ ਮਨਾਇਆ ਰਾਸ਼ਟਰੀ ਓਰਲ ਹਾਈਜੀਨ ਦਿਵਸ

Advertisement
Spread Information

ਰਿਚਾ ਨਾਗਪਾਲ, ਪਟਿਆਲਾ, 01 ਅਗਸਤ 2023


    ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਸੁਨੰਦਾ ਦੀ ਦੇਖ ਰੇਖ ਵਿੱਚ ਮੂੰਹ ਦੀ ਸਾਫ਼ ਸਫ਼ਾਈ ਅਤੇ ਬਿਮਾਰੀਆਂ ਤੋਂ ਬਚਾਅ ਦੀ ਜਾਗਰੂਕਤਾ ਲਈ ਰਾਸ਼ਟਰੀ ਓਰਲ ਹਾਈਜੀਨ ਦਿਵਸ ਸਰਕਾਰੀ ਨਰਸਿੰਗ ਸਕੂਲ ਵਿਖੇ  ਮਨਾਇਆ ਗਿਆ। ਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ. ਰਚਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।             
  ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਕਿਹਾ ਕਿ ਮੂੰਹ ਦੀ ਸਹੀ ਤਰੀਕੇ ਨਾਲ ਸਿਹਤ ਸੰਭਾਲ ਨਾ ਹੋਣ ਕਾਰਨ ਇਹ ਸਾਡੇ ਜੀਵਨ ਅਤੇ ਸਿਹਤ ਦੀ ਗੁਣਵੱਤਾ ਤੇ ਮਹੱਤਵਪੂਰਨ ਪ੍ਰਭਾਵ ਪਾ ਸਕਦੇ ਹਨ। ਜਿਸ ਨਾਲ ਦਰਦ, ਬੇਚੈਨੀ ਅਤੇ ਚਬਾਉਣ ਅਤੇ ਬੋਲਣ ਵਿੱਚ ਕਠਨਾਈ ਹੋ ਸਕਦੀ ਹੈ। ਇਸ ਤੋਂ ਇਲਾਵਾ ਓਰਲ ਹੈਲਥ ਦਾ ਠੀਕ ਨਾ ਹੋਣਾ ਦਿਲ ਦੇ ਰੋਗ, ਸ਼ੂਗਰ ਆਦਿ ਵਰਗੀਆਂ ਗੰਭੀਰ ਸਿਹਤ ਸਮੱਸਿਆਵਾਂ ਹੋਣ ਦਾ ਕਾਰਨ ਬਣ ਸਕਦੀ ਹੈ। ਇਸ ਲਈ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਮੂੰਹ ਦੀ ਸਾਫ਼ ਸਫ਼ਾਈ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਮੂੰਹ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।                 
  ਜ਼ਿਲ੍ਹਾ ਡੈਂਟਲ ਦੰਦ ਸਿਹਤ ਅਫ਼ਸਰ ਡਾ. ਸੁਨੰਦਾ ਅਤੇ ਨਿਰਮਲ ਕੌਰ ਨੇ ਦੱਸਿਆ ਕਿ ਖਾਣਾ ਖਾਣ ਤੋਂ ਬਾਦ ਸਾਫ਼ ਪਾਣੀ ਨਾਲ ਕੁਰਲਾ ਕਰਨਾ ਯਕੀਨੀ ਬਣਾਇਆ ਜਾਵੇ। ਪਾਨ, ਤੰਬਾਕੂ, ਜਰਦਾ ਆਦਿ ਦੀ ਵਰਤੋ ਨਾ ਕੀਤੀ ਜਾਵੇ, ਕਿਉਂਕਿ ਇਹਨਾਂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਜਬਾੜੇ ਆਦਿ ਦਾ ਕੈਂਸਰ ਹੋ ਸਕਦਾ ਹੈ। ਮੂੰਹ ਦੇ ਵਿੱਚ ਮੌਜੂਦ ਦੰਦ ਸਰੀਰ ਦਾ ਇੱਕ ਅਹਿਮ ਅੰਗ ਹਨ। ਇਸ ਲਈ ਦੰਦਾਂ ਦੀ ਸੰਭਾਲ ਲਈ ਸਾਨੂੰ ਦਿਨ ਵਿਚ ਦੋ ਵਾਰ ਅਤੇ ਰਾਤ ਨੂੰ ਸੌਣ ਤੋ ਪਹਿਲਾ ਜ਼ਰੂਰ ਬਰਸ ਕੀਤਾ ਜਾਵੇ। ਮਿੱਠੀਆਂ ਜਾਂ ਦੰਦਾਂ ਨੂੰ ਚਿਪਕਣ ਵਾਲੇ ਪਦਾਰਥਾਂ ਨੂੰ ਖਾਣ ਤੋ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਖਾਣੇ ਵੀ ਹਨ ਤਾਂ ਅਜਿਹੀਆਂ ਚੀਜ਼ਾਂ ਖਾਣ ਤੋਂ ਬਾਦ ਬਰਸ ਜ਼ਰੂਰ ਕੀਤਾ ਜਾਵੇ।ਸੱਠ ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਹਰੇਕ ਛੇ ਮਹੀਨੇ ਬਾਦ ਦੰਦਾਂ ਦੇ ਮਾਹਰ ਡਾਕਟਰ ਤੋ ਚੈੱਕਅਪ ਜ਼ਰੂਰ ਕਰਵਾਇਆ ਜਾਵੇ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਚੰਗੇ ਤੇ ਸਿਹਤਮੰਦ ਦੰਦ ਤੰਦਰੁਸਤ ਸਿਹਤ ਦਾ ਆਧਾਰ ਹਨ।
  ਇਸ ਮੌਕੇ ਵਿਦਿਆਰਥਣਾਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀਆ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।ਇਸ ਮੌਕੇ ਮੈਡੀਕਲ ਅਫ਼ਸਰ ਡੈਂਟਲ ਡਾ. ਸਵਿਤਾ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ, ਡਿਪਟੀ ਮਾਸ  ਮੀਡੀਆ ਅਫ਼ਸਰ ਜਸਜੀਤ ਕੌਰ, ਪ੍ਰਿੰਸੀਪਲ ਨਰਸਿੰਗ ਸਕੂਲ ਰਾਜਮਿੰਦਰ ਕੌਰ ਅਤੇ ਫੇਕਲਟੀ ਸਟਾਫ਼ ਹਾਜ਼ਰ ਸੀ।  

Spread Information
Advertisement
Advertisement
error: Content is protected !!